ਅੱਜ ਕੀਤਾ ਜਾਵੇਗਾ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਾ ਅੰਤਿਮ ਸਸਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–’ਭਾਰਤ ਰਤਨ’ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–’ਭਾਰਤ ਰਤਨ’ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਸਨ ਅਤੇ ਦਿੱਲੀ ਦੇ ਆਰਮੀ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 84 ਸਾਲ ਦੀ ਉਮੱਰ ਵਿਚ ਸੋਮਵਾਰ ਸ਼ਾਮ ਨੂੰ ਉਨ੍ਹਾਂ ਨੇ ਆਖਰੀ ਸਾਂਹ ਲਏ ਅਤੇ ਅੱਜ ਮੰਗਲਵਾਰ ਦੁਪਹਿਰ ਢਾਈ ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਅੱਜ ਸਵੇਰੇ ਦਿੱਲੀ ਦੇ 10 ਰਾਜਜੀ ਮਾਰਗ ਸਥਿਤ ਪ੍ਰਣਾਬ ਮੁਖਰਜੀ ਦੇ ਸਰਕਾਰੀ ਅਵਾਸ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਰੱਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਕਾਂਗਰਸ ਨੇਤਾ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਤੋਂ ਇਲਾਵਾ ਅੱਜ ਮੋਦੀ ਕੈਬਨਿਟ ਦੁਆਰਾ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਆਰਮੀ ਹਸਪਤਾਲ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਦੁਪਹਿਰ 12 ਵਜੇ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਲਿਆਂਦੀ ਜਾਵੇਗੀ। ਉੱਥੇ ਹੀ ਕੇਂਦਰ ਸਰਕਾਰ ਨੇ ਪ੍ਰਣਾਬ ਮੁਖਰਜੀ ਦੇ ਸਨਾਮਨ ਵਿਚ 7 ਦਿਨਾਂ ਦੇ ਰਾਸ਼ਟਰੀ ਸ਼ੌਕ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ 10 ਅਗਸਤ ਨੂੰ ਸਿਹਤ ਵਿਗੜਨ ਮਗਰੋਂ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਦਿੱਲੀ ਦੇ ਆਰ ਆਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਬ੍ਰੇਨ ਦੇ ਕਲਾਟ ਨੂੰ ਹਟਾਉਣ ਲਈ ਕੀਤੀ ਗਈ ਬ੍ਰੇਨ ਸਰਜਰੀ ਤੋਂ ਬਾਅਦ ਉਹ ਵੈਂਟੀਲੇਟਰ ਸਪੋਰਟ ਉੱਤੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਕੋਰੋਨਾ ਟੈਸਟ ਵੀ ਪਾਜ਼ੀਟਿਵ ਆਇਆ ਸੀ ਜਿਸ ਕਰਕੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ ਅਤੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

Leave a Reply

Your email address will not be published. Required fields are marked *