ਕੈਪਟਨ ਸਰਕਾਰ ਦੁਆਰਾ ਦਿੱਤੇ ਜਾ ਰਹੇ ਸਮਾਰਟਫੋਨ ਦੀ ਜਾਣੋ ਕੀ ਹਨ ਖਾਸੀਅਤਾਂ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਦੀ ਕੈਪਟਨ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਸਮਾਰਟ ਫੋਨ ਵੰਡਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਸ਼ੁਰੂਆਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਦੀ ਕੈਪਟਨ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਸਮਾਰਟ ਫੋਨ ਵੰਡਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਤਿੰਨ ਸਾਲ ਬੀਤ ਜਾਣ ਮਗਰੋਂ ਅੱਜ ਬੁੱਧਵਾਰ ਨੂੰ ਕਰ ਦਿੱਤੀ ਹੈ। ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰ ‘ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ ਅਤੇ ਬਾਰਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ ‘ਤੇ ਸਮਾਰਟ ਫੋਨ ਸੌਂਪੇ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 26 ਵੱਖ-ਵੱਖ ਥਾਵਾਂ ‘ਤੇ ਮੰਤਰੀਆਂ ਅਤੇ ਵਿਧਾਇਕਾਂ ਨੇ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਸਰਕਾਰ ਨੇ ਪਹਿਲੇ ਪੜਾਅ ਵਿਚ ਨਵੰਬਰ ਤੱਕ 1.73 ਲੱਖ ਵਿਦਿਆਰਥੀਆਂ ਨੂੰ ਸਮਾਰਟਫੋਨ ਦੇਣ ਦਾ ਟਿੱਚਾ ਮਿੱਥਿਆ ਹੈ।

ਕੈਪਟਨ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਸਮਾਰਟਫੋਨ ਦੀਆਂ ਖਾਸੀਅਤਾਂ ਹੇਠ ਲਿਖਿਆਂ ਹਨ-

ਪੰਜਾਬ ਸਰਕਾਰ ਦੁਆਰਾ ਦਿੱਤਾ ਜਾ ਰਿਹਾ ਇਹ ਸਮਾਰਟਫੋਨ ਲਾਵਾ ਕੰਪਨੀ ਦਾ ਹੈ।

ਇਸ ਫੋਨ ਵਿਚ ਵਿਦਿਆਰਥੀਆਂ ਨੂੰ 5 ਐਮਪੀ ਦਾ ਫਰੰਟ ਅਤੇ 8 ਐਮਪੀ ਦਾ ਪ੍ਰਾਇਮਰੀ ਕੈਮਰਾ ਮਿਲੇਗਾ।

ਲਾਵਾ ਕੰਪਨੀ ਦੇ ਇਸ ਸਮਾਰਫੋਨ ਦੀ ਸੰਕਰੀਨ 5.45 ਇੰਚ ਹੈ।

ਸਮਾਰਫੋਨ ਵਿਚ 3 ਹਜ਼ਾਰ ਐਮਏਐਚ ਦੀ ਬੈਟਰੀ ਦਿੱਤੀ ਗਈ ਹੈ।

ਫੋਨ ਦੀ ਇੰਟਰਨਲ ਮੈਮਰੀ 16 ਜੀਬੀ ਹੈ ਜਿਸ ਨੂੰ ਵਧਾ ਕੇ 64 ਜੀਬੀ ਤੱਕ ਕੀਤਾ ਜਾ ਸਕਦਾ ਹੈ।

ਸਮਾਰਫੋਨ ਦੀ ਰੈਮ 2 ਜੀਬੀ ਹੈ ਅਤੇ ਮੈਮੋਰੀ ਕਾਰਡ ਮਾਈਕਰੋ ਐਸਡੀ ਦਾ ਦਿੱਤਾ ਗਿਆ ਹੈ।

ਇਹ ਫੋਨ ਸਕੂਲੀ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਿਤ 11ਵੀਂ ਅਤੇ 12ਵੀਂ ਜਮਾਤ ਦੀ ਈ- ਸਮੱਗਰੀ ਦੇ ਨਾਲ ‘ਈ ਸੇਵਾ ਐਪ’ ਵਰਗੀਆਂ ਸਰਕਾਰੀ ਐਪਲੀਕੇਸ਼ਨਾਂ ਨਾਲ ਪਹਿਲਾਂ ਤੋਂ ਹੀ ਲੈਸ ਹੋਣਗੇ।

ਸਮਾਰਫੋਨ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਲੱਗੀ ਹੋਈ ਹੈ, ਜਿਸ ਉੱਤੇ ‘ਕੈਪਟਨ ਸਮਾਰਟ ਕੁਨੈਕਟ’ ਸਕੀਮ ਦਾ ਨਾਮ ਲਿਖਿਆ ਹੋਇਆ ਹੈ।

ਕੋਰੋਨਾ ਮਹਾਂਮਾਰੀ ਦੇ ਮੌਜੂਦਾ ਸਮੇਂ ਹੋਰ ਵਧੀ ਇਨ੍ਹਾਂ ਸਮਾਰਟਫੋਨਾਂ ਦੀ ਅਹਿਮੀਅਤ-ਸੀਐਮ ਕੈਪਟਨ

ਉੱਥੇ ਹੀ ਇਸ ਮੌਕੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਜਦੋਂ ਕਾਂਗਰਸ ਨੇ ਸਮਾਰਟ ਫੋਨ ਨੂੰ ਚੋਣ ਵਾਅਦੇ ਵਜੋਂ ਸ਼ਾਮਲ ਕੀਤਾ ਸੀ ਤਾਂ ਇਸ ਦਾ ਉਦੇਸ਼ ਆਲਮੀ ਸੰਚਾਰ ਸੁਵਿਧਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਗਰੀਬ ਨੌਜਵਾਨਾਂ ਦਾ ਸਸ਼ਕਤੀਕਰਨ ਕਰਨਾ ਸੀ ਜੋ ਸਮਾਰਟ ਫੋਨ ਨਹੀਂ ਲੈ ਸਕਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਮੌਜੂਦਾ ਸਮੇਂ ਇਨ੍ਹਾਂ ਫੋਨਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ ਕਿਉਂ ਜੋ ਆਨਲਾਈਨ ਸਿੱਖਿਆ ਪ੍ਰਣਾਲੀ ਕਾਰਨ ਫੋਨ ਜ਼ਰੂਰਤ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਜਿਸ ਨੂੰ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਮੌਜੂਦਾ ਪ੍ਰਸਥਿਤੀਆਂ ਦੇ ਹਾਣ ਦਾ ਬਣਾਉਣ ਲਈ ਖਰਚ ਰਹੀ ਹੈ। ਸੀਐਮ ਕੈਪਟਨ ਅਨੁਸਾਰ ”ਸਮਾਰਟ ਫੋਨ ਮਾਰਚ ਵਿੱਚ ਵੰਡਣ ਦੀ ਯੋਜਨਾ ਸੀ ਪਰ ਕੋਵਿਡ ਦੇ ਸੰਕਟ ਕਾਰਨ ਦੇਰੀ ਹੋ ਗਈ”।

Leave a Reply

Your email address will not be published. Required fields are marked *