ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖਤ, ਕੀਤਾ ਇਹ ਵੱਡਾ ਫੈਸਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਹੁਣ ਸਖਤ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਨਾਇਟ ਕਰਫਿਊ ਨੂੰ ਨਾ ਹਟਾਉਣ ਦਾ ਫੈਸਲਾ ਕੀਤਾ ਹੈ ।

ਕੇਂਦਰ ਸਰਕਾਰ ਦੁਆਰਾ ਅਨਲੌਕ-3 ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਵਿਚ 1 ਅਗਸਤ ਤੋਂ ਨਾਇਟ ਕਰਫਿਊ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰ ਵਿਚ ਕਰਫਿਊ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਭਾਵ ਰਾਤ ਦੇ ਸਮੇਂ ਚੰਡੀਗੜ੍ਹ ਵਿਚ ਆਵਾਜਾਈ ਉੱਤੇ ਰੋਕ ਲੱਗੀ ਰਹੇਗੀ। ਇਸ ਤੋਂ ਇਲਾਵਾ ਸ਼ਹਿਰ ਵਿਚ ਕੇਵਲ ਰੈਸਟੋਰੈਂਟ ਹੀ ਰਾਤ 9 ਵਜੇ ਤੱਕ ਖੁੱਲ੍ਹ ਸਕਣਗੇ ਅਤੇ ਬਾਕੀ ਦੁਕਾਨਾਂ 8 ਵਜੇ ਤੱਕ ਹੀ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਉੱਥੇ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਸੁਖਨਾ ਝੀਲ ਆਮ ਲੋਕਾ ਲਈ ਬੰਦ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਪ੍ਰਸ਼ਾਸਨ ਟ੍ਰਾਈਸਿਟੀ (ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ) ਵਿਚ ਵੀਕੈਂਡ ਕਰਫਿਊ ਲਗਾਉਣ ਲਈ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਅੱਗੇ ਆਪਣਾ ਪ੍ਰਸਤਾਵ ਰੱਖ ਚੁੱਕਿਆ ਹੈ ਜਿਸ ਨੂੰ ਦੋਵੇ ਸੂਬਿਆਂ ਨੇ ਖਾਰਜ਼ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਹਰ ਦਿਨ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਸ਼ਹਿਰ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1016 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 647 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਦਕਿ 14 ਪੀੜਤਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 355 ਰਹਿ ਗਈ ਹੈ।

Leave a Reply

Your email address will not be published. Required fields are marked *