ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਭਰ ਵਿਚੋਂ ਹਰ ਦਿਨ ਇਸ ਮਹਾਮਾਰੀ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਅੱਜ ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੁੱਲ ਕੇਸ ਪੂਰੇ ਦੇਸ਼ ਵਿਚੋਂ 724 ਹੋ ਚੁੱਕੇ ਹਨ ਜਦਕਿ ਮੌਤਾਂ ਦਾ ਅੰਕੜਾ ਵੱਧ ਕੇ 17 ਹੋ ਚੁੱਕਿਆ ਹੈ। ਕੋਰੋਨਾ ਦੇ ਮੱਦੇਨਜ਼ਰ ਪਹਿਲਾਂ ਹੀ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ।
ਭਾਰਤ ਵਿਚ ਹੁਣ ਸੱਭ ਤੋਂ ਜਿਆਦਾ ਕੋਰੋਨਾ ਦੇ ਮਾਮਲੇ ਕੇਰਲਾ ਤੋਂ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਇੱਥੇ 137 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।ਦੱਸ ਦਈਏ ਕਿ ਦੇਸ਼ ਵਿਚ ਸੱਭ ਤੋਂ ਪਹਿਲਾਂ ਕੋਰੋਨਾ ਵਾਇਰਸ ਦਾ ਮਾਮਲਾ ਵੀ ਕੇਰਲਾ ਤੋਂ ਹੀ ਸਾਹਮਣੇ ਆਇਆ ਸੀ। ਜਦਕਿ ਦੂਜੇ ਨੰਬਰ ਉੱਤੇ ਮਹਾਰਾਸ਼ਟਰ ਹੈ ਉੱਥੇ ਵੀ 125 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਜੇਕਰ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗੱਲ ਕੀਤੀ ਜਾਵੇ ਤਾਂ ਪੂਰੇ ਦੇਸ਼ ਵਿਚੋਂ 17 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ ਅਤੇ ਮਹਾਰਾਸ਼ਟਰ ਵਿਚ ਤਿੰਨ-ਤਿੰਨ ਮੌਤਾਂ, ਕਰਨਾਟਕ ਵਿਚ ਦੋ, ਰਾਜਸਥਾਨ, ਮੱਧ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਪੰਜਾਬ, ਬਿਹਾਰ, ਤਾਮਿਲਨਾਡੂ ਵਿਚ ਇਕ-ਇਕ ਮੌਤ ਹੋਈ ਹੈ।
Happy to announce that on public demand, we are starting retelecast of 'Ramayana' from tomorrow, Saturday March 28 in DD National, One episode in morning 9 am to 10 am, another in the evening 9 pm to 10 pm: Minister Information & Broadcasting Prakash Javadekar (file pic) pic.twitter.com/cfDm8N6ggC
— ANI (@ANI) March 27, 2020
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪਹਿਲਾਂ ਹੀ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ ਅਤੇ ਹੁਣ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਐਲਾਨ ਕੀਤਾ ਹੈ ਕਿ ਜਨਤਾ ਦੀ ਮੰਗ ਉੱਤੇ ਭਲਕੇ ਸ਼ਨਿਵਾਰ ਤੋਂ ਟੀਵੀ ਉੱਤੇ ਰਾਮਾਇਣ ਦਾ ਪ੍ਰਸਾਰਨ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ ਜਿਸ ਦਾ ਪਹਿਲਾ ਐਪੀਸੋਡ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਰਾਤ ਨੂੰ ਵੀ 9 ਤੋਂ 10 ਵਜੇ ਤੱਕ ਚੱਲੇਗਾ।
