ਕੋਰੋਨਾ ਨਾਲ ਲੜਨ ਲਈ ਕਪਿਲ ਸ਼ਰਮਾ ਅਤੇ ਪਵਨ ਕਲਿਆਣ ਨੇ ਦਿੱਤਾ ਆਪਣਾ ਯੋਗਦਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਆਪਣਾ ਕਹਿਰ ਮਚਾਇਆ ਹੋਇਆ ਹੈ। ਹੁਣ ਤੱਕ ਪੂਰੇ ਦੇਸ਼ ਵਿਚੋਂ 649 ਕੇਸਾਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਆਪਣਾ ਕਹਿਰ ਮਚਾਇਆ ਹੋਇਆ ਹੈ। ਹੁਣ ਤੱਕ ਪੂਰੇ ਦੇਸ਼ ਵਿਚੋਂ 649 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 14 ਲੋਕਾਂ ਦੀ ਮੌਤ ਵੀ ਹੋਈ ਹੈ। ਕੋਰੋਨਾ ਵਾਇਰਸ ਨਾਲ ਲੜਨ ਲਈ ਹੁਣ ਮਦਦ ਵਾਸਤੇ ਕਪਿਲ ਸ਼ਰਮਾ ਅਤੇ ਪਵਨ ਕਲਿਆਣ ਅੱਗੇ ਆਏ ਹਨ ਅਤੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਦਿੱਤਾ ਹੈ। ਉੱਥੇ ਹੀ ਫਿਲਮ ਤੇ ਟੀਵੀ ਪ੍ਰੋਡਿਊਸਰ ਏਕਤਾ ਕਪੂਰ ਨੇ ਵੀ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ।

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਇਸ ਮੁਸ਼ਕਿਲ ਘੜੀ ਵਿਚ ਕੋਰੋਨਾ ਨਾਲ ਲੜਨ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਿਚ 50 ਲੱਖ ਰੁਪਏ ਦਾਨ ਕੀਤੇ ਹਨ ਅਤੇ ਕਿਹਾ ਕਿ ਇਹੀ ਸਮਾਂ ਉਨ੍ਹਾਂ ਲੋਕਾਂ ਨਾਲ ਖਲੋਣ ਦਾ ਹੈ ਜਿਨ੍ਹਾਂ ਨੂੰ ਸਾਡੀ ਲੋੜ ਹੈ। ਉਨ੍ਹਾਂ ਨੇ ਸੱਭ ਨੂੰ ਘਰ ਰਹਿਣ ਦੀ ਬੇਨਤੀ ਵੀ ਕੀਤੀ ਹੈ।

ਸਾਊਥ ਫਿਲਮਾਂ ਦੇ ਵੱਡੇ ਐਕਟਰ ਪਵਨ ਕਲਿਆਣ ਨੇ ਵੀ ਪ੍ਰਧਾਨ ਮੰਤਰੀ ਰਿਲੀਫ ਫੰਡ ਵਿਚ 1 ਕਰੋੜ ਰੁਪਏ ਦਾਨ ਕੀਤੇ ਅਤੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਦੀ ਪ੍ਰੇਰਣਾਦਾਇਕ ਲੀਡਰਸ਼ੀਪ ਸਾਡੇ ਦੇਸ਼ ਨੂੰ ਇਸ ਕੋਰੋਨਾ ਮਹਾਮਾਰੀ ਤੋਂ ਕੱਢ ਲਿਆਵੇਗਾ। ਉੱਥੇ ਹੀ ਪ੍ਰੋਡਿਊਸਰ ਏਕਤਾ ਕਪੂਰ ਨੇ ਲੋਕਾਂ ਨੂੰ ਦੂਜੀਆਂ ਦੀ ਮਦਦ ਵਾਸਤੇ ਅਪੀਲ ਕੀਤੀ ਅਤੇ ਟਵੀਟ ਕਰਕੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਹਰ ਯੋਗਦਾਨ ਬਹੁਤ ਹੀ ਮਦਦ ਕਰ ਸਕਦਾ ਹੈ! ਥੋੜਾ ਦਾਨ ਕਰਕੇ ਇਸ ਜਨ ਆਦੋਲੰਨ ਵਿਚ ਸ਼ਾਮਲ ਹੋਵੋ।

ਦੱਸ ਦਈਏ ਕਿ ਕੋਰੋਨਾ ਵਾਇਰਸ ਕਰਕੇ ਡਿੱਗਦੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਅਤੇ ਗਰੀਬਾਂ ਦੀ ਮਦਦ ਕਰਨ ਦੇ ਲਈ ਅੱਜ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਪ੍ਰਧਾਨਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ 1.70 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ ਜਿਸ ਤਹਿਤ ਕਿਸਾਨਾਂ, ਮਨਰੇਗਾ, ਗਰੀਬ ਬਜ਼ੁਰਗਾਂ, ਵਿਧਵਾ ਔਰਤਾਂ ਅਤੇ ਅਪਹਾਜ਼ਾਂ ਨੂੰ ਆਰਥਿਕ ਤੌਰ ਉੱਤੇ ਸਹਾਇਤਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *