ਖੇਤੀਬਾੜੀ ਆਰਡੀਨੈਂਸ : ਕਿਸਾਨਾਂ ਨੇ ਗਿਰਫ਼ਤਾਰੀਆਂ ਲਈ ਕੇਂਦਰੀ ਜੇਲ੍ਹ ਅੱਗੇ ਗੱਡਿਆ ਟੈਂਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਨੇ ਸੰਘਰਸ਼ ਹੋਰ ਵੀ ਤੇਜ਼ ਕਰ ਦਿੱਤਾ ਹੈ। ਡੀਸੀ ਦਫਤਰਾਂ ਦੇ ਬਾਹਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਨੇ ਸੰਘਰਸ਼ ਹੋਰ ਵੀ ਤੇਜ਼ ਕਰ ਦਿੱਤਾ ਹੈ। ਡੀਸੀ ਦਫਤਰਾਂ ਦੇ ਬਾਹਰ ਧਰਨਾ ਦੇਣ ਤੋਂ ਬਾਅਦ ਹੁਣ ਕਿਸਾਨ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿਚ ਆਪਣੀਆਂ ਗਿਰਫਤਾਰੀਆਂ ਦੇਣ ਉੱਤੇ ਉੱਤਰ ਆਏ ਹਨ ਜਿਸ ਤਹਿਤ ਉਨ੍ਹਾਂ ਨੇ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ।

ਦਰਅਸਲ ਕਈਂ ਦਿਨਾਂ ਤੋਂ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦਾ ਗੁਰਦਾਸਪੁਰ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਚੱਲ ਰਿਹਾ ਸੀ ਪਰ ਕੇਂਦਰ ਸਰਕਾਰ ਉੱਤੇ ਪ੍ਰਦਰਸ਼ਨ ਦਾ ਕੋਈ ਅਸਰ ਨਾ ਹੋਣ ਉੱਤੇ ਅੱਜ ਕਿਸਾਨਾਂ ਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਬਾਹਰ ਟੈਂਟ ਲਗਾ ਕੇ ਧਰਨਾ ਦਿੱਤਾ। ਕਿਸਾਨਾਂ ਦਾ ਕਹਿਣਾ ਸੀ ਕਿ ਅਸੀ ਜੇਲ੍ਹ ਭਰਨ ਆਏ ਹਾਂ ਤਾਂ ਜੋ ਸਰਕਾਰ ਸਾਨੂੰ ਜੇਲ੍ਹਾਂ ਵਿਚ ਬੰਦ ਕਰੇ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ।

ਉੱਥੇ ਹੀ ਦੂਜੇ ਪਾਸੇ ਜਲੰਧਰ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨਾਂ ਦਾ ਕਹਿਣਾ ਸੀ ਕਿ ਹਰ ਰੋਜ਼ 11 ਕਿਸਾਨ ਗਿਰਫਾਤਰੀ ਲਈ ਭੇਜੇ ਜਾਂਦੇ ਹਨ ਪਰ ਉਨ੍ਹਾਂ ਨੂੰ ਗਿਰਫਤਾਰ ਵੀ ਨਹੀਂ ਕੀਤਾ ਜਾਂਦਾ। ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਖੇਤੀਬਾੜੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਸ ਧਰਨੇ ਨੂੰ ਹੋਰ ਵੀ ਤਿੱਖਾ ਰੂਪ ਦੇਣਗੇ ਤੇ ਆਪਣੀ ਗਿਰਫਤਾਰੀ ਲਈ ਕਪੂਰਥਲਾ ਜੇਲ੍ਹ ਦੇ ਬਾਹਰ ਪ੍ਰਦਰਸ਼ਨ ਕਰਨਗੇ ।

Leave a Reply

Your email address will not be published. Required fields are marked *