ਚੀਨੀ ਸੈਨਾ ਨੇ ਅਰੁਣਾਚਲ ਪ੍ਰਦੇਸ਼ ‘ਚੋਂ ਪੰਜ ਲੋਕਾਂ ਨੂੰ ਕੀਤਾ ਅਗਵਾ ! ਕਾਂਗਰਸੀ ਵਿਧਾਇਕ ਨੇ ਕੇਂਦਰ ਨੂੰ ਦਖਲ ਦੇਣ ਦੀ ਕੀਤੀ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਉੱਤੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਲਗਾਤਾਰ ਜਾਰੀ ਹੈ ਜਿਸ ਨੂੰ ਘਟਾਉਣ ਲਈ ਬੈਠਕਾਂ ਵੀ ਲਗਾਤਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਉੱਤੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਲਗਾਤਾਰ ਜਾਰੀ ਹੈ ਜਿਸ ਨੂੰ ਘਟਾਉਣ ਲਈ ਬੈਠਕਾਂ ਵੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਪਰ ਇਸੇ ਵਿਚਾਲੇ ਅਰੁਣਾਚਲ ਪ੍ਰਦੇਸ਼ ਦੇ ਇੱਕ ਕਾਂਗਰਸੀ ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਸੁਬਾਸੀਰੀ ਜ਼ਿਲ੍ਹੇ ਦੇ ਪੰਜ ਲੋਕਾਂ ਨੂੰ ਅਗਵਾ ਕਰ ਲਿਆ ਹੈ। ਉਨ੍ਹਾਂ ਨੇ ਕੇਂਦਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ।

ਕਾਂਗਰਸੀ ਵਿਧਾਇਕ ਨੇ ਅੱਜ ਸ਼ਨੀਵਾਰ ਨੂੰ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਹੈਰਾਨ ਕਰਨ ਵਾਲੀ ਖਬਰ। ਸਾਡੇ ਸੂਬੇ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਾਸੀਰੀ ਜ਼ਿਲ੍ਹੇ ਦੇ ਪੰਜ ਲੋਕਾਂ ਨੂੰ ਕਥਿਤ ਤੌਰ ਉੱਤੇ ਚੀਨ ਦੀ ਪੀਐਲਏ ਨੇ ਅਗਵਾ ਕਰ ਲਿਆ ਹੈ। ਕੁੱਝ ਮਹੀਨੇ ਪਹਿਲਾਂ ਵੀ ਅਜਿਹੀ ਹੀ ਇਕ ਘਟਨਾ ਵਾਪਰੀ ਸੀ। ਪੀਐਲਏ ਅਤੇ ਚੀਨੀ ਕਮਿਊਨਿਸਟ ਪਾਰਟੀ ਨੂੰ ਢੁਕਵਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ”। ਉਨ੍ਹਾਂ ਨੇ ਅੱਗੇ ਕੇਂਦਰ ਸਰਕਾਰ ਨੂੰ ਅਗਵਾ ਕੀਤੇ ਗਏ ਲੋਕਾਂ ਨੂੰ ਛੁਡਾਉਣ ਦੀ ਮੰਗ ਕੀਤੀ।

ਉੱਥੇ ਹੀ ਅਰੁਣਾਚਲ ਟਾਈਮਜ਼ ਦੀ ਰਿਪੋਰਟ ਅਨੁਸਾਰ ਟੈਗਿਨ ਭਾਈਚਾਰੇ ਨਾਲ ਸਬੰਧਤ ਪੰਜ ਲੋਕਾਂ ਨੂੰ ਨਾਚੋ ਨੇੜੇ ਜੰਗਲਾਂ ਤੋਂ ਅਗਵਾ ਕਰ ਲਿਆ ਗਿਆ ਜਦੋਂ ਉਹ ਸ਼ਿਕਾਰ ਕਰ ਰਹੇ ਸਨ। ਅਗਵਾ ਕੀਤੀ ਗਏ ਵਿਅਕਤੀਆਂ ਵਿਚੋਂ ਇਕ ਦੇ ਰਿਸ਼ਤੇਦਾਰ ਨੇ ਇਸ ਦੀ ਜਾਣਕਾਰੀ ਦਿੱਤੀ। ਜਿਨ੍ਹਾਂ ਪਿੰਡ ਵਾਸੀਆਂ ਨੂੰ ਕਥਿਤ ਤੌਰ ਉੱਤੇ ਅਗਵਾ ਕੀਤਾ ਗਿਆ ਸੀ ਉਨ੍ਹਾਂ ਵਿਚ ਟੋਚ ਸਿੰਗਮ, ਪ੍ਰਸਾਦ ਰਿੰਗਲਿੰਗ, ਡੋਂਗਟੂ ਇਬੀਆ,ਤਨੂ ਬੇਕਰ ਅਤੇ ਨਰਗੂ ਦੀਰੀ ਹਨ। ਮੀਡੀਆ ਵਿਚ ਆ ਰਹੀ ਖਬਰਾਂ ਦੀ ਮੰਨੀਏ ਤਾਂ ਜਿਹੜੇ ਹੋਰ ਪਿੰਡ ਵਾਸੀ ਅਗਵਾ ਕੀਤੇ ਗਏ ਆਦਮੀਆਂ ਦੇ ਨਾਲ ਸਨ ਅਤੇ ਕਿਸੇ ਤਰ੍ਹਾਂ ਬੱਚ ਨਿਕਲਣ ਵਿਚ ਕਾਮਯਾਬ ਰਹੇ ਉਨ੍ਹਾਂ ਨੇ ਲੋਕਾਂ ਨੂੰ ਇਸ ਘਟਨਾ ਦੇ ਬਾਰੇ ਦੱਸਿਆ ਹੈ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਮਿਲ ਪਾਈ ਹੈ।

Leave a Reply

Your email address will not be published. Required fields are marked *