ਜ਼ਹਿਰੀਲੀ ਸ਼ਰਾਬ ਮਾਮਲਾ : ਸੀਐਮ ਕੈਪਟਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਮੁਆਵਜ਼ਾ ਰਾਸ਼ੀ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਉੱਥੇ ਹੀ ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਉੱਥੇ ਹੀ ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਪਹੁੰਚੇ ਹਨ ਅਤੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਸੀਐਮ ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਤਹਿਤ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 121 ਮੌਤਾਂ ਹੋ ਚੁੱਕੀਆਂ ਹਨ, ਜ਼ਿਨ੍ਹਾਂ ਵਿਚੋਂ 92 ਤਰਨਤਾਰਨ ਵਿਚ, 14 ਗੁਰਦਾਸਪੁਰ ਵਿਚ ਅਤੇ 15 ਅੰਮ੍ਰਿਤਸਰ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ। ਸੀਐਮ ਕੈਪਟਨ ਨੇ ਇਕ ਵਾਰ ਫਿਰ ਦਹੁਰਾਇਆ ਕਿ ਇਹ ਕਤਲ ਹੋਏ ਹਨ, ਇਸ ਲਈ ਮੈ ਡੀਜੀਪੀ ਦਿਨਕਰ ਗੁਪਤਾ ਨੂੰ ਹੁਕਮ ਦਿੱਤਾ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਆਰੋਪੀਆਂ ਉੱਤੇ 302 ਦਾ ਪਰਚਾ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਕੋਰਟ ਵਿਚ ਵੀ ਪੂਰੀ ਪੈਰਵੀ ਹੋਵੇਗੀ ਤਾਂ ਜੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ। ਮੁੱਖ ਮੰਤਰੀ ਕੈਪਟਨ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ, ਪੈਨਸ਼ਨ ਲਗਾਉਣ, ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿਚ ਲਿਆਉਣ, ਕੱਚੇ ਘਰਾਂ ਨੂੰ ਪੱਕੇ ਕਰਨ, 43 ਪਰਿਵਾਰਾਂ ਨੂੰ ਮਨਰੇਗਾ ਕਾਰਡ ਦੇਣ ਅਤੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਆਪਣੀ ਅੱਖਾਂ ਦੀ ਨਿਘਾ ਗਵਾਉਣ ਵਾਲਿਆਂ ਲਈ 5 ਲੱਖ ਰੁਪਏ ਦੀ ਘੋਸ਼ਣਾ ਕੀਤੀ ਹੈ।

Leave a Reply

Your email address will not be published. Required fields are marked *