ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ, ਇਕ ਜਵਾਨ ਸ਼ਹੀਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜੰਮੂ ਕਸ਼ਮੀਰ ਵਿਚੋਂ ਅੱਤਵਾਦੀਆਂ ਦੇ ਖਾਤਮੇ ਲਈ ਸੁਰੱਖਿਆ ਬਲਾਂ ਦੁਆਰਾ ਲਗਾਤਾਰ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਸ਼ਨੀਵਾਰ ਨੂੰ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜੰਮੂ ਕਸ਼ਮੀਰ ਵਿਚੋਂ ਅੱਤਵਾਦੀਆਂ ਦੇ ਖਾਤਮੇ ਲਈ ਸੁਰੱਖਿਆ ਬਲਾਂ ਦੁਆਰਾ ਲਗਾਤਾਰ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਸ਼ਨੀਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਵਿਚ ਹੋਈ ਇਕ ਮੁੱਠਭੇੜ ਦੌਰਾਨ ਤਿੰਨ ਦਹਿਸ਼ਤਗਰਦਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ,ਹਾਲਾਂਕਿ ਇਸ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਵੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਪੁਲਵਾਮਾ ਦੇ ਜਾਦੂਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਛਿਪੇ ਹੋਣ ਦੀ ਖਬਰ ਮਿਲੀ ਸੀ ਜਿਸ ਤੋਂ ਬਾਅਦ ਰਾਤ ਦੋ ਵਜੇ ਹੀ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਖੁਦ ਨੂੰ ਘਿਰਿਆ ਵੇਖ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਤਿੰਨ ਅੱਤਵਾਦੀਆਂ ਨੂੰ ਮਾਰ ਗਿਰਾਉਣ ਵਿਚ ਸਫਲਤਾ ਹਾਸਲ ਕੀਤੀ। ਮੁੱਠਭੇੜ ਸਮੇਂ ਇਕ ਜਵਾਨ ਜ਼ਖ਼ਮੀ ਵੀ ਹੋ ਗਿਆ ਜਿਸ ਨੂੰ ਇਲਾਜ ਲਈ ਆਰਮੀ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਸ਼ੋਪੀਆ ਜਿਲ੍ਹੇ ਵਿਚ ਸ਼ੁੱਕਰਵਾਰ ਨੂੰ ਅਲਬਦਰ ਦੇ ਜ਼ਿਲ੍ਹਾ ਕਮਾਂਡਰ ਸ਼ਕੂਰ ਪਰੇਰ ਸਮੇਤ ਚਾਰ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਸੀ। ਇਹ ਭਾਜਪਾ ਨਾਲ ਜੁੜੇ ਸ਼੍ਰੀਨਗਰ ਦੇ ਪੰਚ ਨਿਸਾਰ ਅਹਿਮਦ ਨੂੰ ਅਗਵਾ ਅਤੇ ਹੱਤਿਆ ਕਰਨ ਵਿਚ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਅੱਤਵਾਦੀ ਫੜਿਆ ਵੀ ਗਿਆ ਹੈ। ਕਿਲੂਰਾ ਇਲਾਕੇ ਵਿਚ ਚੱਲੇ ਇਸ ਪੂਰੇ ਆਪ੍ਰੇਸ਼ਨ ਨੂੰ ਸੈਨਾ ਦੀ 44 ਰਾਸ਼ਟਰੀ ਰਾਇਫਲਜ਼, ਪੁਲਿਸ ਅਤੇ ਸੀਆਰਪੀਐਫ ਨੇ ਸੰਯੁਕਤ ਤਰੀਕੇ ਨਾਲ ਅੰਜ਼ਾਮ ਦਿੱਤਾ। ਵੱਡੀ ਗੱਲ ਇਹ ਰਹੀ ਕਿ ਇਸ ਆਪ੍ਰੇਸ਼ਨ ਵਿਚ ਸੁਰੱਖਿਆ ਬਲਾਂ ਨੂੰ ਕਿਸੇ ਵੀ ਤਰੀਕੇ ਦਾ ਨੁਕਸਾਨ ਨਹੀਂ ਹੋਇਆ।

Leave a Reply

Your email address will not be published. Required fields are marked *