ਦਿੱਲੀ ਪੁਲਿਸ ਨੇ ISIS ਦਾ ਇਕ ਅੱਤਵਾਦੀ ਕੀਤਾ ਗਿਰਫਤਾਰ, ਦੂਜਾ ਫਰਾਰ, ਅਲਰਟ ਹੋਇਆ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੇ ਹੱਥ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਇਕ ਵੱਡੀ ਸਫਲਤਾ ਹੱਥ ਲੱਗੀ ਹੈ। ਦਰਅਸਲ ਸਪੈਸ਼ਲ ਸੈਲ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੇ ਹੱਥ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਇਕ ਵੱਡੀ ਸਫਲਤਾ ਹੱਥ ਲੱਗੀ ਹੈ। ਦਰਅਸਲ ਸਪੈਸ਼ਲ ਸੈਲ ਦੀ ਟੀਮ ਨੇ ਯੂਸੁਫ ਨਾਮ ਦੇ ਇੱਕ ਅੱਤਵਾਦੀ ਨੂੰ ਮੁਠਭੇੜ ਤੋਂ ਬਾਅਦ ਗਿਰਫਤਾਰ ਕੀਤਾ ਹੈ ਜਿਸ ਦਾ ਸੰਬੰਧ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਉਸ ਕੋਲੋਂ ਪਿਸਤੌਲ ਅਤੇ ਆਈਈਡੀ ਵਿਸਫੋਟ ਵੀ ਮਿਲਿਆ ਹੈ ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਸਾਢੇ 11 ਵਜੇ ਦੇ ਕਰੀਬ ਧੋਲਾਕੂਆਂ ਤੋਂ ਕਰੋਲਬਾਗ ਦੇ ਰਸਤੇ ਉੱਤੇ ਰਿਜ਼ ਰੋਡ ਕੋਲ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਅੱਤਵਾਦੀ ਯੂਸੁਫ ਨੂੰ ਮੁਠਭੇੜ ਤੋਂ ਬਾਅਦ ਗਿਰਫਤਾਰ ਕੀਤਾ ਹੈ। ਉਸ ਕੋਲੋਂ 2 ਆਈਈਡੀ ਅਤੇ ਇਕ ਪਿਸਤੌਲ ਬਰਾਮਦ ਹੋਈ ਹੈ। ਮੀਡੀਆ ਵਿਚ ਆ ਰਹੀ ਖਬਰਾਂ ਦੀ ਮੰਨੀਏ ਤਾਂ ਐਨਕਾਊਂਟਰ ਦੌਰਾਨ ਦੂਜਾ ਅੱਤਵਾਦੀ ਫਰਾਰ ਹੋ ਗਿਆ ਹੈ ਜਿਸ ਦੀ ਤਲਾਸ਼ੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਆਈਐਸ ਦਾ ਇਹ ਅੱਤਵਾਦੀ ਦਿੱਲੀ ਵਿਚ ਵੱਡਾ ਅੱਤਵਾਦੀ ਹਮਲਾ ਕਰਨ ਦੀ ਫਿਰਾਕ ਵਿਚ ਸੀ ਜਿਸ ਲਈ ਇਸ ਨੇ ਕਈ ਇਲਾਕਿਆਂ ਦੀ ਨਿਸ਼ਾਨਦੇਹੀ ਵੀ ਕੀਤੀ ਸੀ । ਪੁਲਿਸ ਦੁਆਰਾ ਉਸ ਤੋਂ ਬਾਕੀ ਜਾਣਕਾਰੀ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਲੋਧੀ ਰੋਡ ਸਥਿਤ ਸਪੈਸ਼ਲ ਸੈੱਲ ਦੇ ਦਫਤਰ ਵਿਚ ਰੱਖਿਆ ਗਿਆ ਹੈ। ਉੱਥੇ ਹੀ ਅੱਤਵਾਦੀ ਕੋਲੋਂ ਬਰਾਮਦ ਹੋਈ ਆਈਈਡੀ ਨੂੰ ਐਨਐਸਜੀ ਨੇ ਨਸ਼ਟ ਕਰ ਦਿੱਤਾ ਹੈ।ਦੂਜੇ ਪਾਸੇ ਪੂਰੀ ਰਾਜਧਾਨੀ ਦਿੱਲੀ ਸਮੇਤ ਯੂਪੀ ਤੱਕ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਯੂਪੀ ਦੇ ਡੀਜੀਪੀ ਹਿਤੇਸ਼ ਚੰਦਰ ਅਵਸਥੀ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਪਤਾਨਾਂ ਨੂੰ ਚੌਕਸੀ ਵਰਤਣ ਦੇ ਹੁਕਮ ਦਿੱਤੇ ਹਨ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਯੂਪੀ ਏਟੀਐਸ ਦੀ ਇਕ ਟੀਮ ਬਲਰਾਮਪੁਰ ਲਈ ਰਵਾਨਾ ਹੋ ਗਈ ਹੈ ਅਤੇ ਉਸ ਦੁਆਰਾ ਕਈ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾ ਸਕਦੀ ਹੈ।

 

Leave a Reply

Your email address will not be published. Required fields are marked *