ਕੋਰੋਨਾ ਵਾਇਰਸ ਨੇ ਇਟਲੀ, ਸਪੇਨ ਅਤੇ ਅਮਰੀਕਾ ਵਿਚ ਮਚਾਇਆ ਕਹਿਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਵਿਚ ਆਪਣਾ ਪ੍ਰਕੋਪ ਦਿਖਾ ਰਿਹਾ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਭਰ ਵਿਚ ਆਪਣਾ ਪ੍ਰਕੋਪ ਦਿਖਾ ਰਿਹਾ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਸਾਢੇ ਚਾਰ ਲੱਖ ਤੋਂ ਜਿਆਦਾ ਲੋਕਾਂ ਨੂੰ ਲਾਗ ਲੱਗ ਚੁੱਕੀ ਹੈ ਜਦਕਿ 22 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਚੀਨ ਤੋਂ ਬਾਅਦ ਇਸ ਮਹਾਮਾਰੀ ਨੇ ਇਟਲੀ ਅਤੇ ਸਪੇਨ ਵਿਚ ਆਪਣਾ ਕਹਿਰ ਵਿਖਾਇਆ ਹੈ ਜਦਕਿ ਅਮਰੀਕਾ ਹੁਣ ਕੋਰੋਨਾ ਦਾ ਨਵਾਂ ਕੇਂਦਰ ਬਣਦਾ ਜਾਪ ਰਿਹਾ ਹੈ।

ਜਾਣਕਾਰੀ ਅਨੁਸਾਰ ਇਟਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 660 ਤੋਂ ਜਿਆਦਾ ਲੋਕਾਂ ਦੀ ਮੌਤ ਹੋਈ ਹੈ ਜਿਸ ਕਰਕੇ ਮਰਨ ਵਾਲਿਆਂ ਦਾ ਅੰਕੜਾ ਲਗਭਗ 8200 ਤੱਕ ਪਹੁੰਚ ਗਿਆ ਹੈ। ਉੱਥੇ ਹੀ 6 ਹਜ਼ਾਰ ਦੇ ਕਰੀਬ ਹੋਰ ਨਵੇਂ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਮਰੀਜਾਂ ਦੀ ਸੰਖਿਆ 80,580 ਹੋ ਚੁੱਕੀ ਹੈ। ਜਦਕਿ ਸਪੇਨ ਵਿਚ ਵੀ ਪਿਛਲੇ 24 ਘੰਟਿਆਂ ਦੌਰਾਨ 650 ਤੋਂ ਵੱਧ ਲੋਕਾਂ ਨੇ ਦਮ ਤੋੜਿਆ ਹੈ ਜਿਸ ਨਾਲ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ 4300 ਤੋਂ ਪਾਰ ਪਹੁੰਚ ਗਿਆ ਹੈ ਨਾਲ ਹੀ ਬੀਤੇ ਦਿਨ ਇੱਥੇ 8600 ਤੋਂ ਜਿਆਦਾ ਨਵੇਂ ਕੇਸਾਂ ਦੀ ਪੁਸ਼ਟੀ ਵੀ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੇ ਸੰਖਿਆ 57,786 ਹੋ ਚੁੱਕੀ ਹੈ।

ਉੱਥੇ ਹੀ ਦੁਨੀਆ ਦਾ ਸੱਭ ਤੋਂ ਸ਼ਕਤੀਸ਼ਾਲੀ ਮੁਲਕ ਕਹਿਲਵਾਉਣ ਵਾਲਾ ਸੰਯੁਕਤ ਰਾਜ ਅਮਰੀਕਾ ਹੁਣ ਚੀਨ ਤੋਂ ਬਾਅਦ ਕੋਰੋਨਾ ਦਾ ਨਵਾਂ ਕੇਂਦਰ ਬਣਦਾ ਵਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਹੀ ਉੱਥੇ 16 ਹਜ਼ਾਰ ਤੋਂ ਜਿਆਦਾ ਨਵੇਂ ਕੋਰੋਨਾ ਦੇ ਮਰੀਜ਼ ਪਾਏ ਗਏ ਹਨ ਜਿਸ ਨਾਲ ਕੁੱਲ ਮਰੀਜਾਂ ਦੀ ਗਿਣਤੀ 85 ਹਜ਼ਾਰ ਤੋਂ ਪਾਰ ਹੋ ਗਈ ਹੈ ਜੋ ਕਿ ਚੀਨ ਅਤੇ ਇਟਲੀ ਤੋਂ ਵੀ ਕਿਤੇ ਜਿਆਦਾ ਹੈ। ਅਮਰੀਕਾ ‘ਚ ਮਰਨ ਵਾਲਿਆਂ ਦੀ ਸੰਖਿਆਂ ਵੱਧ ਕੇ 1300 ਤੱਕ ਪਹੁੰਚਣ ਵਾਲੀ ਹੈ। ਦੱਸ ਦਈਏ ਕਿ ਕੋਰੋਨਾ ਦੇ ਕੇਂਦਰ ਚੀਨ ਵਿਚ ਹੁਣ ਤੱਕ 81,285 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 3292 ਲੋਕਾਂ ਨੇ ਆਪਣੀ ਜਾਨ ਵੀ ਗਵਾਈ ਹੈ।

Leave a Reply

Your email address will not be published. Required fields are marked *