ਦੇਸ਼ ‘ਚ ਇਕ ਦਿਨ ਅੰਦਰ ਕੀਤੇ ਗਏ ਰਿਕਾਰਡ ਤੋੜ 4.2 ਲੱਖ ਕੋਰੋਨਾ ਦੇ ਟੈਸਟ, ਕੁੱਲ ਨਮੂਿਆਂ ਦੇ ਜਾਂਚ ਦੀ ਗਿਣਤੀ ਹੋਈ 1.6 ਕਰੋੜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਦੇ ਕਹਿਰ ਨਾਲ ਜੂਝ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਦੇ ਕਹਿਰ ਨਾਲ ਜੂਝ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।ਕੋਰੋਨਾ ਦੇ ਸੰਕਰਮਨ ਦਾ ਜਲਦੀ ਤੋਂ ਜਲਦੀ ਪਤਾ ਲਗਾਉਣ ਲਈ ਭਾਰਤ ਵਿਚ ਕੋਰੋਨਾ ਟੈਸਟਿੰਗ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਇਸਦੇ ਫੈਲਾਅ ਨੂੰ ਘੱਟ ਤੋਂ ਘੱਟ ਸਮੇਂ ਵਿਚ ਰੋਕਿਆ ਜਾ ਸਕੇ। ਕੇਂਦਰੀ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਭਾਰਤ ਨੇ ਇਕੋਂ ਦਿਨ ਵਿਚ ਹੁਣ ਤੱਕ ਦੇ ਸੱਭ ਤੋਂ ਵੱਧ 4.2 ਲੱਖ ਰਿਕਾਰਡ ਕੋਵਿਡ ਟੈਸਟ ਕੀਤੇ ਹਨ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ 1.6 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਦੇਸ਼ ਵਿਚ ਕੋਰੋਨਾ ਕਰਕੇ ਮਰਨ ਵਾਲਿਆਂ ਦੀ ਸੰਖਿਆ ਵਿਚ ਕਾਫੀ ਕਮੀ ਆਈ ਹੈ ਅਤੇ ਹੁਣ ਮੌਤ ਦਰ 2.35 ਫੀਸਦੀ ਹੋ ਗਈ ਹੈ। ਭਾਰਤ ਵਿਚ ਜਨਵਰੀ ‘ਚ ਬਿਮਾਰੀ ਦੇ ਨਮੂਨਿਆਂ ਦੀ ਜਾਂਚ ਲਈ ਕੇਵਲ ਇਕ ਪ੍ਰਯੋਗਸ਼ਾਲਾ ਸੀ ਪਰ ਹੁਣ ਇਹ ਨਿੱਜੀ ਪ੍ਰਯੋਗਸ਼ਾਲਾਵਾਂ ਸਮੇਤ 1301 ਹੋ ਗਈਆਂ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਆਈਸੀਐਮਆਰ ਦੁਆਰਾ ਸੋਧੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਿਆਂ ਦੁਆਰਾ ਸਰਬਪੱਖੀ ਯਤਨਾਂ ਨਾਲ ਵਿਆਪਕ ਟੈਸਟਾਂ ਵਿਚ ਸਹਾਇਤਾ ਮਿਲ ਰਹੀ ਹੈ। ਸ਼ੁੱਕਰਵਾਰ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 1,58,49,068 ਟੈਸਟ ਕੀਤੇ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਲਈ ਨਮੂਨਿਆਂ ਦੀ ਜਾਂਚ ਵਿਚ ਵਾਧੇ ਦੇ ਨਾਲ ਮੌਤ ਦਰ ਘੱਟ ਕੇ 2.35 ਫੀਸਦੀ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 63.45 ਫੀਸਦੀ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਦੁਨੀਆ ਦੇ ਮੁਕਾਬਲੇ ਭਾਰਤ ਵਿਚ ਸੱਭ ਤੋਂ ਘੱਟ ਮੌਤ ਦਰ ਹੈ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 48,916 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 757 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 13,36,861 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 31,358 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 8,49,431 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 4,56,071 ਹੋ ਗਈ ਹੈ।

Leave a Reply

Your email address will not be published. Required fields are marked *