ਪੀਐਮ ਮੋਦੀ ਦੀ ਅਗਵਾਈ ਵਿਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ, ਲਏ ਗਏ ਕਈਂ ਵੱਡੇ ਫੈਸਲੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਬੁੱਧਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਕੈਬਨਿਟ ਵੱਲੋਂ ਕਈਂ ਵੱਡੇ ਫੈਸਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਬੁੱਧਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਕੈਬਨਿਟ ਵੱਲੋਂ ਕਈਂ ਵੱਡੇ ਫੈਸਲੇ ਲਏ ਗਏ ਹਨ। ਸਰਕਾਰ ਨੇ ਜੰਮੂ ਕਸ਼ਮੀਰ ਦੇ ਲਈ ਰਾਜਭਾਸ਼ਾ ਦਾ ਬਿੱਲ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਰਮਯੋਗੀ ਯੋਜਨਾ ਨੂੰ ਵੀ ਮੰਜ਼ੂਰੀ ਦੇ ਦਿੱਤੀ ਗਈ ਹੈ ਜਿਸ ਤਹਿਤ ਅਧਿਕਾਰੀਆਂ ਦੀ ਕਾਰਜ ਸਮਰੱਥਾ ਨੂੰ ਵਧਾਇਆ ਜਾਵੇਗਾ।

ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਲਈ ਰਾਜਭਾਸ਼ਾ ਦਾ ਬਿੱਲ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿਚ ਪੰਜ ਭਾਵ ਹਿੰਦੀ, ਉਰਦੂ, ਡੋਗਰੀ, ਕਸ਼ਮੀਰੀ ਅਤੇ ਅੰਗ੍ਰੇਜ਼ੀ ਭਾਸ਼ਾਵਾਂ ਸ਼ਾਮਲ ਰਹਿਣਗੀਆਂ।  ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਦੇ ਲੋਕਾਂ ਦੀ ਮੰਗ ਉੱਤੇ ਬਿੱਲ ਲਿਆਇਆ ਗਿਆ ਹੈ ਜਿਸ ਨੂੰ ਹੁਣ ਸੰਸਦ ਵਿਚ ਪੇਸ਼ ਕੀਤਾ ਜਾਵੇਗਾ। ਪ੍ਰਕਾਸ਼ ਜਾਵੇੜਕਰ ਨੇ ਦੱਸਿਆ ਕਿ ਕੈਬਨਿਟ ਨੇ ਕਰਮਯੋਗੀ ਯੋਜਨਾ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਕਿ ਸਰਕਾਰੀ ਅਫਸਰਾਂ ਦੇ ਕੰਮ  ਨੂੰ ਵਧੀਆ ਬਣਾਉਣ ਲਈ ਕੰਮ ਕਰੇਗੀ। ਇਹ ਸਰਕਾਰ ਵੱਲੋਂ ਅਧਿਕਾਰੀਆਂ ਦੀ ਸਕਿੱਲ ਵਧਾਉਣ ਦੀ ਸੱਭ ਤੋਂ ਵੱਡੀ ਯੋਜਨਾ ਹੈ। ਇਸ ਯੋਜਨਾ ਤਹਿਤ ਸਿਵਿਲ ਸਰਵਿਸ ਦੇ ਲੋਕਾਂ ਨੂੰ ਨਵੀਂ ਤਕਨੀਕ, ਉਨ੍ਹਾਂ ਦੀ ਸਮਰੱਥਾ ਉੱਤੇ ਧਿਆਨ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਅਕਤੀਗਤ ਤੋਂ ਲੈ ਕੇ ਸੰਸਥਾਗਤ ਤੌਰ ਉੱਤੇ ਵਿਕਾਸ ਕੀਤਾ ਜਾਵੇਗਾ।

ਪ੍ਰਕਾਸ਼ ਜਾਵੇੜਕਰ ਨੇ ਜਾਣਕਾਰੀ ਦਿੱਤੀ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਸਮਝੌਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿਚ ਜਪਾਨ-ਟੈਕਸਟਾਈਲ ਮੰਤਰਾਲੇ ਵਿਚ ਸਮਝੌਤਾ, ਦੂਜਾ ਮਾਈਨਿੰਗ ਅਤੇ ਫਿਨਲੈਂਡ ਮੰਤਰਾਲੇ ਅਤੇ ਤੀਜਾ ਊਰਜਾ ਅਤੇ ਡੈਨਮਾਰਕ ਮੰਤਰਾਲੇ ਵਿਚਾਲੇ ਸਮਝੌਤਾ ਸ਼ਾਮਲ ਹੈ।

Leave a Reply

Your email address will not be published. Required fields are marked *