ਪੰਜਾਬ ਪੁਲਿਸ ਨੇ ਕੋਰੋਨਾ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਕਰਵਾਏ ਬਲੌਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਵਰਗੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਵਰਗੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ ਨੇ ਕੋਰੋਨਾ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲੌਕ ਕਰਵਾ ਦਿੱਤਾ ਹੈ।

ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਹੁਣ ਤੱਕ 121 ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿੱਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ.ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਕਿੜ੍ਹ ਕੱਢਣ ਵਾਲੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਿਆਂ/ਲਿੰਕਜ਼ ਨੂੰ ਬਲੌਕ ਕਰਨ ਲਈ ਮਾਮਲਾ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਿਵੀਜ਼ਨ ਕੋਲ ਉਠਾਇਆ ਗਿਆ ਜਿਸ ਦੇ ਚੱਲਦਿਆਂ ਹੁਣ ਤੱਕ 108 ਖਾਤੇ/ਲਿੰਕ ਬਲੌਕ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੋਰ ਖਾਤਿਆਂ ਨੂੰ ਬਲੌਕ ਕਰਨ ਦੀ ਉਡੀਕ ਹੈ।

ਸ੍ਰੀ ਗੁਪਤਾ ਨੇ ਦੱਸਿਆ ਕਿ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਦੀਆਂ ਸਮਰੱਥ ਅਥਾਰਟੀਆਂ ਨੂੰ ਖਾਤਾ ਧਾਰਕਾਂ ਬਾਰੇ ਸੂਚਨਾ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਤਾ ਧਾਰਕਾਂ ਦੀ ਸੂਚਨਾ ਮਿਲਦੇ ਹੀ ਇਨਫਾਰਮੇਸ਼ਨ ਟੈਕਨਾਲੋਜੀ ਐਕਟ, 2000 ਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਵਾਂ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਨੂੰਨੀ ਆਰੰਭੀ ਜਾਵੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅਜਿਹੀਆਂ ਝੂਠੀਆਂ ਪੋਸਟਾਂ/ਵੀਡੀਓਜ਼ ਨਾਲ ਗੁੰਮਰਾਹ ਹੋਏ ਲੋਕਾਂ ਵੱਲੋਂ ਟੈਸਟਿੰਗ ਲਈ ਦੇਰੀ ਕਰਨ ਨਾਲ ਮੌਤਾਂ ਹੋਣ ‘ਤੇ ਵਾਰ-ਵਾਰ ਚਿੰਤਾ ਜ਼ਾਹਰ ਕੀਤੀ, ਕਿਉਂ ਜੋ ਇਹ ਲੋਕ ਟੈਸਟਿੰਗ ਅਤੇ ਇਲਾਜ ਲਈ ਹਸਪਤਾਲਾਂ ਵਿੱਚ ਨਹੀਂ ਜਾ ਰਹੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸਮਾਜ ਵਿੱਚ ਗਲਤ ਜਾਣਕਾਰੀ ਅਤੇ ਨਫ਼ਰਤ ਫੈਲਾਉਣ ਲਈ ਜ਼ਿੰਮੇਵਾਰ ਅਨਸਰਾਂ ਨਾਲ ਨਿਪਟਣ ਲਈ ਮੁਹਿੰਮ ਚਲਾਈ ਹੋਈ ਹੈ।

Leave a Reply

Your email address will not be published. Required fields are marked *