ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨੇ ਲਈ 31 ਲੋਕਾਂ ਦੀ ਲਈ ਜਾਨ, ਸੀਐਮ ਕੈਪਟਨ ਨੇ ਦਿੱਤੇ ਜਾਂਚ ਦੇ ਹੁਕਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਕਈਂ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਕਈਂ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ, ਬਟਾਲਾ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨੇ ਦੋ ਦਿਨਾਂ ਵਿਚ 31 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਇਨ੍ਹਾਂ ਮੌਤਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੂੱਛਲ ਵਿਚ ਬੀਤੇ ਦਿਨ ਜਹਿਰੀਲੀ ਸ਼ਰਾਬ ਨੇ ਪੰਜ ਲੋਕਾਂ ਦੀ ਜਾਨ ਲੈ ਲਈ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਫਿਰ ਤੋਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ 6 ਹੋਰ ਲੋਕਾਂ ਨੇ ਦਮ ਤੋੜ ਦਿੱਤਾ ਹੈ। ਜੰਡਿਆਲਾ ਗੁਰੂ ਵਿਚ ਕੁੱਲ 11 ਲੋਕਾਂ ਦੀ ਜਹਿਰੀਲੀ ਸ਼ਰਾਬ ਪੀਣ ਕਰਕੇ ਜਾਨ ਚੱਲੀ ਗਈ ਹੈ, ਜਦਕਿ ਅਜੇ ਕਈ ਲੋਕ ਗੰਭੀਰ ਹਾਲਤ ਵਿਚ ਦੱਸੇ ਜਾ ਰਹੇ ਹਨ। ਉੱਥੇ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਕੁੱਝ ਲੋਕਾਂ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ। ਦੂਜੇ ਪਾਸੇ ਗੁਰਦਾਸਪੁਰ ਦੇ ਬਟਾਲਾ ਤੋਂ ਵੀ ਸੱਤ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਪਰ ਦੂਜੇ ਪਾਸੇ ਸਿਵਿਲ ਹਸਪਤਾਲ ਦੇ ਐਸਐਮਓ ਸੰਜੀਵ ਭੱਲਾ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ। ਉੱਥੇ ਹੀ ਤਰਨਤਾਰਨ ਵਿਚ ਹੁਣ ਤੱਕ 13 ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈ ਹੈ।

ਸੀਐਮ ਕੈਪਟਨ ਨੇ ਦਿੱਤੇ ਮੈਜੀਸਟ੍ਰੇਟ ਜਾਂਚ ਦੇ ਹੁਕਮ

ਉੱਥੇ ਹੀ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਜੀਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆਂ ਨਹੀਂ ਜਾਵੇਗਾ। ਜਾਂਚ ਦੀ ਜ਼ਿੰਮੇਵਾਰੀ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਸੌਪੀ ਗਈ ਹੈ।

Leave a Reply

Your email address will not be published. Required fields are marked *