ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਉਦਯੋਗਾਂ ਨੂੰ ਨਿਵੇਸ਼ ਲਈ ਹੁਲਾਰਾ ਦੇਣ ਵਾਸਤੇ ਵੱਡੀਆਂ ਛੋਟਾਂ ਦਾ ਕੀਤਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਵਾਸਤੇ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਵਾਸਤੇ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੌਖਾਲਾ ਕਰਨ ਦੇ ਆਦੇਸ਼ ਨਾਲ ਚੁੱਕਿਆ ਗਿਆ ਹੈ ਤਾਂ ਜੋ ਮੌਜੂਦਾ ਮਹਾਂਮਾਰੀ ਦੌਰਾਨ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਰਵਿਘਨ ਨਿਵੇਸ਼ ਕਰਨ ਲਈ ਹੁਲਾਰਾ ਮਿਲੇ ਸਕੇ। ਉੱਥੇ ਹੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਜਾਣਕਾਰੀ ਦਿੱਤੀ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ ਵੀ 30 ਜੂਨ 2020 ਤੱਕ ਦਾ ਸੀ ਜੋ ਕਿ ਹੁਣ ਵਧਾ ਕੇ 31 ਮਾਰਚ 2021 ਤੱਕ ਕਰ ਦਿੱਤਾ ਗਿਆ ਹੈ। ਇਸ ਲਈ ਸਿਰਫ ਕੁਝ ਸ਼ਰਤਾਂ ਸਹਿਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।

ਪ੍ਰੋ. ਮਰਵਾਹਾ ਮੁਤਾਬਕ ”ਵਾਤਾਵਰਣ ਸਬੰਧੀ ਨਿਯਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਲਈ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ”। ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5000 ਰੁਪਏ ਦਾ ਭੁਗਤਾਨ ਕਰਨ ਲਈ ਛੋਟ ਦੇ ਨਾਲ ਅਜਿਹਾ ਕਰ ਸਕਦੇ ਹਨ।ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ।

Leave a Reply

Your email address will not be published. Required fields are marked *