ਬਹੁ-ਕਰੋੜੀ ਕਥਿਤ ਵਜ਼ੀਫਾ ਘੁਟਾਲਾ: ਯੂਥ ਅਕਾਲੀ ਦਲ ਨੇ ਸਾੜੇ ਧਰਮਸੋਤ ਦੇ ਪੁੱਤਲੇ, ‘ਆਪ’ ਨੇ ਕੋਠੀ ਦਾ ਕੀਤਾ ਘਿਰਾਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਬਹੁ-ਕਰੋੜੀ ਕਥਿਤ ਵਜ਼ੀਫਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ। ਇਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਬਹੁ-ਕਰੋੜੀ ਕਥਿਤ ਵਜ਼ੀਫਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ। ਇਸੇ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਯੂਥ ਅਕਾਲੀ ਦਲ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਲੇ ਫੁੱਕੇ ਗਏ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਨਾਭਾ ਵਿਚ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਹੈ।

ਯੂਥ ਅਕਾਲੀ ਦਲ ਦੁਆਰਾ ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ, ਅਬੋਹਰ ਅਤੇ ਫਰੀਦਕੋਟ ਵਿਚ ਇਸ ਘਪਲੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜਮ੍ਹ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤਲੇ ਸਾੜੇ ਗਏ। ਯੂਥ ਅਕਾਲੀ ਦਲ ਦੇ ਵਰਕਰਾਂ ਨੇ ਮੰਗ ਕੀਤੀ ਕੀ ਧਰਮਸੋਤ ਨੂੰ ਉਸ ਦੇ ਅਹੁੱਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਵੀ ਇਸ ਘੁਟਾਲੇ ਨੂੰ ਲੈ ਕੇ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਵਿਚ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਹਾਲਾਂਕਿ ਪੁਲਿਸ ਨੇ ਆਪ ਵਰਕਰਾਂ ਨੂੰ ਬੈਰੀਕੇਡ ਲਗਾ ਕੇ ਅੱਗੇ ਜਾਣ ਤੋਂ ਰੋਕ ਲਿਆ। ਉੱਥੇ ਹੀ ਵਿਧਾਇਕ ਸਰਬੀਜ ਕੌਰ ਮਾਣੂਕੇ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਆਈਏਐਸ ਅਫਸਰ ਤੋਂ ਕਰਵਾਉਣ ਦੀ ਬਜਾਏ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਕਰਵਾਉਣੀ ਚਾਹੀਦੀ ਹੈ ਅਤੇ ਜਿੰਨਾ ਚੀਰ ਜਾਂਚ ਚੱਲੇਗੀ ਇੰਨਾ ਸਮਾਂ ਧਰਮਸੋਤ ਨੂੰ ਕੈਬਨਿਟ ਤੋਂ ਲਾਂਬੇ ਕਰਨਾ ਚਾਹੀਦਾ ਹੈ।

 

Leave a Reply

Your email address will not be published. Required fields are marked *