ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੰਬਈ ‘ਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਲੋਕਾਂ ਨੇ ਹਾਹਾਕਾਰ ਮਚਾਇਆ ਹੋਇਆ ਹੈ। ਦਸ ਦਈਏ ਕਿ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਕਾਫੀ ਬੇਹਾਲ ਹੋ ਗਿਆ ਹੈ ਇਹਨਾਂ ਹੀ ਨਹੀਂ ਉੱਥੇ ਰਹਿ ਰਹੇ ਲੋਕਾਂ ਦੀ ਜਿੰਦਗੀ ਕਾਫੀ ਬੇਬੱਸ ਹੋ ਗਈ ਹੈ।
ਇਸ ਤੋਂ ਇਲਾਵਾ ਮੀਂਹ ਦੇ ਕਾਰਨ ਕਈ ਵੱਡੇ ਹਾਦਸੇ ਵੀ ਵਾਪਰ ਰਹੇ ਹਨ ਜਿਸ ਕਾਰਨ ਕਈ ਲੋਕਾਂ ਦੀ ਮੌਤਾਂ ਹੋ ਗਈਆਂ ਹਨ ਤੇ ਕਈ ਲੋਕ ਇਸ ਮੀਂਹ ਦੇ ਕਾਰਨ ਜਖਮੀ ਵੀ ਹੋ ਗਏ ਹਨ।
ਦੱਸ ਦਈਏ ਕਿ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਕਈ ਹਿੱਸਿਆਂ ਚ ਪਾਣੀ ਜਮ੍ਹਾਂ ਹੋਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਹੜ੍ਹ ਵਰਗੇ ਆਸਾਰ ਹੋ ਗਏ ਹਨ। ਇਸੇ ਦੌਰਾਨ ਮੁੰਬਈ ‘ਚ ਬਣੇ ਤਵਰੇ ਡੈਮ ਦੀ ਟੁੱਟਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੰਨ੍ਹ ਦੇ ਟੁੱਟਣ ਦੇ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ।
ਉੱਥੇ ਹੀ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਬੰਨ੍ਹ ਦੇ ਟੁੱਟਣ ਦੇ ਕਾਰਨ ਕਈ ਲੋਕ ਲਾਪਤਾ ਵੀ ਹੋ ਗਏ ਹਨ। ਇਹਨਾਂ ਹੀ ਨਹੀਂ ਡੈਮ ਦੇ ਨੇੜੇ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਐਨ.ਡੀ.ਆਰ.ਐਫ ਦੀ ਟੀਮ ਵੱਲੋਂ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।


