ਮੋਗਾ ਡੀਸੀ ਦਫਤਰ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ ਦਿੱਲੀ ਪੁਲਿਸ ਨੇ ਕੀਤਾ ਗਿਰਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਐਤਵਾਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਕਾਰਕੁਨਾਂ ਨੂੰ ਗਿਰਫਤਾਰ ਕਰ ਲਿਆ ਹੈ। ਇਨ੍ਹਾਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਐਤਵਾਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਕਾਰਕੁਨਾਂ ਨੂੰ ਗਿਰਫਤਾਰ ਕਰ ਲਿਆ ਹੈ। ਇਨ੍ਹਾਂ ਦੀ ਗਿਰਫਤਾਰੀ ਰਾਜਧਾਨੀ ਦਿੱਲੀ ਤੋਂ ਹੀ ਹੋਈ ਹੈ। ਦੋਵਾਂ ਦੀ ਪਹਿਚਾਣ ਇੰਦਰਜੀਤ ਗਿੱਲ ਅਤੇ ਜਸਪਾਲ ਸਿੰਘ ਦੇ ਰੂਪ ਵਿਚ ਹੋਈ ਹੈ।

ਖਬਰ ਏਜੰਸੀ ਏਐਨਆਈ ਦੇ ਟਵਿੱਟ ਅਨੁਸਾਰ ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਦੋਵਾਂ ਨੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀਸੀ ਦਫਤਰ ਉੱਤੇ ਝੰਡਾ ਲਹਿਰਾਇਆ ਸੀ। ਇੰਨਾਂ ਹੀ ਨਹੀਂ ਬਲਕਿ ਦੋਵੇਂ ਪਾਬੰਦੀਸ਼ੁਦਾ ਚੈਨਲ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਮੋਗਾ ਵਿਚ ਡੀਸੀ ਦਫਤਰ ਦੀ ਛੱਤ ਉੱਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਘਟਨਾ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ ਸੀ ਅਤੇ ਖਾਲਿਸਾਤਨੀ ਝੰਡੇ ਨੂੰ ਉਤਾਰ ਕੇ ਮੁੜ ਤੋਂ ਪੂਰੇ ਸਨਮਾਨਾਂ ਨਾਲ ਰਾਸ਼ਟਰੀ ਝੰਡੇ ਨੂੰ ਲਹਿਰਾਇਆ ਗਿਆ ਸੀ।

Leave a Reply

Your email address will not be published. Required fields are marked *