ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਰੋਸੇ ਦਾ ਵੋੇਟ ਕੀਤਾ ਹਾਸਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੱਧ ਪ੍ਰਦੇਸ਼ ਦੇ ਮੁੱਖ ਮੰੰਤਰੀ ਸ਼ਿਵਰਾਜ ਸਿੰਘ ਚੌਹਾਨ ਬੀਤੀ ਰਾਤ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣ ਲਈ ਗਏ ਸਨ ਜਿਸ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੱਧ ਪ੍ਰਦੇਸ਼ ਦੇ ਮੁੱਖ ਮੰੰਤਰੀ ਸ਼ਿਵਰਾਜ ਸਿੰਘ ਚੌਹਾਨ ਬੀਤੀ ਰਾਤ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣ ਲਈ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਸੁੰਹ ਚੁੱਕੀ ਸੀ ਅਤੇ ਅੱਜ ਸਿਵਰਾਜ ਸਿੰਘ ਚੌਹਾਨ ਨੇ ਵਿਧਾਨ ਸਭਾ ਵਿਚ ਆਪਣਾ ਭਰੋਸਾ ਦਾ ਵੋਟ ਹਾਸਲ ਕਰ ਲਿਆ ਹੈ।

Image result for Shivraj Singh Chouhan

ਦਰਅਸਲ ਅੱਜ 24 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਸਾਰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪਾਰਟੀ ਦੇ ਬਹੁਮੱਤ ਦਾ ਪ੍ਰਸਤਾਵ ਪੇਸ਼ ਕੀਤਾ ਇਸ ਦੌਰਾਨ ਸਦਨ ਵਿਚ ਉਨ੍ਹਾਂ ਦੀ ਪਾਰਟੀ(ਭਾਜਪਾ) ਦੇ 107 ਵਿਧਾਇਕਾਂ ਤੋਂ ਇਲਾਵਾ, 2 ਸਪਾ, ਇਕ ਐਸਪੀ ਅਤੇ 2 ਅਜਾਦ ਉਮੀਦਵਾਰਾਂ ਨੇ ਉਨ੍ਹਾ ਦੇ ਪ੍ਰਸਤਾਵ ਦਾ ਸਮੱਰਥਨ ਕੀਤਾ। ਵੱਡੀ ਗੱਲ ਇਹ ਰਹੀ ਕਿ ਇਸ ਪੂਰੀ ਕਾਰਵਾਈ ਦੌਰਾਨ ਕਾਂਗਰਸ ਦਾ ਇਕ ਵੀ ਵਿਧਾਇਕ ਸਦਨ ਵਿਚ ਮੌਜੂਦ ਨਹੀਂ ਸੀ। ਮੱਧ ਪ੍ਰਦੇਸ਼ ਵਿਚ ਭਾਜਪਾ ਕੋਲ ਹੁਣ 112 ਵਿਧਾਇਕਾ ਦਾ ਸਮੱਰਥਨ ਹਾਸਲ ਹੈ ਅਤੇ ਕਾਂਗਰਸ ਕੋਲ 22 ਵਿਧਾਇਕਾਂ ਦੇ ਅਸਤੀਫਿਆਂ ਤੋਂ ਬਾਅਦ 92 ਵਿਧਾਇਕ ਹੀ ਬਚੇ ਹਨ।

Image result for kamal nath

ਦੱਸ ਦਈਏ ਕਿ ਇਸ ਤੋਂ ਪਹਿਲਾਂ 20 ਮਾਰਚ ਨੂੰ ਫਲੋਰ ਟੈਸਟ ਤੋਂ ਪਹਿਲਾਂ ਹੀ ਮੱਧ ਦੇ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਉੱਤੇ ਵਿਧਾਇਕਾਂ ਨੂੰ ਖਰੀਦਣ ਦਾ ਆਰੋਪ ਲਗਾਇਆ ਸੀ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਕਾਂਗਰਸ ਦੇ ਵੱਡੇ ਆਗੂ ਰਹੇ ਜੋਤੀਰਾਦਿਤਿਆ ਸਿੰਧੀਆ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਦੇ ਧੜੇ ਦੇ 22 ਵਿਧਾਇਕ ਜਿਨ੍ਹਾਂ ਵਿਚ ਛੇ ਮੰਤਰੀ ਵੀ ਸ਼ਾਮਲ ਸਨ ਉਨ੍ਹਾਂ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਗਿਰ ਗਈ ਸੀ।

Leave a Reply

Your email address will not be published. Required fields are marked *