ਰਜਵਾਹੇ ‘ਚ ਪਿਆ ਪਾੜ, ਕਈ ਸੌ ਏਕੜ ਫਸਲ ਬਰਬਾਦ, ਕਿਸਾਨਾਂ ਨੇ ਨਹਿਰੀ ਵਿਭਾਗ ਨੂੰ ਠਹਿਰਾਇਆ ਜ਼ਿੰਮੇਵਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਮਾਨਸਾ ਜਿਲ੍ਹੇ ਅਧੀਨ ਪੈਂਦੇ ਪਿੰਡ ਪੈਰੋ ਦੇ ਰਜਵਾਹੇ ਵਿਚ ਬੀਤੀ ਰਾਤ ਪਾੜ ਪੈ ਗਿਆ ਹੈ ਜਿਸ ਕਰਕੇ ਕਿਸਾਨਾਂ ਦੀ ਨਰਮੇ ਅਤੇ ਝੋਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਮਾਨਸਾ ਜਿਲ੍ਹੇ ਅਧੀਨ ਪੈਂਦੇ ਪਿੰਡ ਪੈਰੋ ਦੇ ਰਜਵਾਹੇ ਵਿਚ ਬੀਤੀ ਰਾਤ ਪਾੜ ਪੈ ਗਿਆ ਹੈ ਜਿਸ ਕਰਕੇ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਕਈ ਸੋ ਏਕੜ ਫਸਲ ਬਰਬਾਦ ਹੋ ਗਈ ਹੈ। ਉੱਥੇ ਹੀ ਪਿੰਡ ਦੇ ਲੋਕ ਆਪਣੇ ਪੱਧਰ ਉੱਤੇ ਇਸ ਨੂੰ ਭਰਨ ਵਿੱਚ ਲੱਗੇ ਹੋਏ ਹਨ ਅਤੇ ਕਿਸਾਨਾਂ ਨੇ ਪਾੜ ਪੈਣ ਅਤੇ ਫਸਲ ਖਰਾਬ ਹੋਣ ਪਿੱਛੇ ਨਹਿਰੀ ਵਿਭਾਗ ਨੂੰ ਜ਼ਿੰਮੇਵਾਰ ਦੱਸਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਪੈਰੋ ਵਿਚ ਰਾਤ ਅੱਠ ਵਜੇ ਦੇ ਕਰੀਬ ਰਜਵਾਹੇ ’ਚ 30 ਫੁੱਟ ਦਾ ਪਾੜ ਪੈ ਗਿਆ ਜਿਸ ਕਰਕੇ ਕਿਸਾਨਾਂ ਦੀ 300 ਏਕੜ ਤੋਂ ਵੱਧ ਨਰਮੇ ਅਤੇ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਉੱਥੇ ਹੀ ਕਿਸਾਨਾਂ ਨੇ ਆਰੋਪ ਲਗਾਇਆ ਹੈ ਕਿ ਇਸ ਸੰਬੰਧੀ ਨਹਿਰੀ ਵਿਭਾਗ ਨੂੰ ਵੀ ਜਾਣੂ ਕਰਵਾਇਆ ਗਿਆ ਸੀ ਪਰ ਉਨ੍ਹਾਂ ਨੇ ਪਾੜ ਨੂੰ ਭਰਨ ਲਈ ਕੋਈ ਦਿਲਚਸਪੀ ਨਹੀਂ ਵਿਖਾਈ। ਕਿਸਾਨਾਂ ਮੁਤਾਬਕ ਜਦੋਂ ਇਸ ਰਜਵਾਹੇ ਵਿਚ ਪਾੜ ਪਿਆ ਤਾਂ ਉਨ੍ਹਾਂ ਨੇ ਨਹਿਰੀ ਮਹਿਕਮੇ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਸੀ ਪਰ ਮਹਿਕਮੇ ਦਾ ਕੋਈ ਵੀ ਅਧਿਕਾਰੀ ਮੌਕੇ ਉੱਤੇ ਨਹੀਂ ਪਹੁੰਚਿਆ ਅਤੇ ਅੱਜ ਤੜਕ ਸਵੇਰੇ ਉਨ੍ਹਾਂ ਵੱਲੋਂ ਇੱਥੇ ਪਹੁੰਚ ਕੀਤੀ ਗਈ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਖਰਚੇ ਉੱਤੇ ਇਸ ਪਾੜ ਨੂੰ ਭਰਨ ਵਿਚ ਲੱਗੇ ਹੋਏ ਹਨ ਅਤੇ ਉਨ੍ਹਾਂ ਨੂੰ ਫਸਲ ਖਰਾਬ ਹੋਣ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਦੂਜੇ ਪਾਸੇ ਜਦੋਂ ਨਹਿਰੀ ਵਿਭਾਗ ਦੇ ਐਸਡੀਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਾਨੂੰਗੋ ਦੁਆਰਾ ਨੁਕਸਾਨੀ ਗਈ ਫਸਲ ਦੀ ਗਿਰਦਵਾਰੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਪਾੜ ਨੂੰ ਭਰਨ ਦਾ ਕੰਮ ਜਾਰੀ ਹੈ।

Leave a Reply

Your email address will not be published. Required fields are marked *