ਰਾਮ ਮੰਦਰ ਭੂਮੀ ਪੂਜਨ ‘ਚ ਸ਼ਾਮਲ ਹੋਣ ਲਈ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਿਲਿਆ ਸੱਦਾ ਪੱਤਰ, ਕੀ ਕਰਨਗੇ ਸ਼ਮੂਲੀਅਤ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਲਕੇ 5 ਅਗਸਤ ਨੂੰ ਰਾਮ ਮੰਦਰ ਨਿਰਮਾਣ ਲਈ ਅਯੁੱਧਿਆ ਵਿਚ ਭੂਮੀ ਪੂਜਨ ਕੀਤਾ ਜਾਣਾ ਹੈ , ਜਿਸ ਨੂੰ ਲੈ ਕੇ ਤਿਆਰੀਆਂ ਲਗਭਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਲਕੇ 5 ਅਗਸਤ ਨੂੰ ਰਾਮ ਮੰਦਰ ਨਿਰਮਾਣ ਲਈ ਅਯੁੱਧਿਆ ਵਿਚ ਭੂਮੀ ਪੂਜਨ ਕੀਤਾ ਜਾਣਾ ਹੈ , ਜਿਸ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉੱਥੇ ਹੀ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਕਈਂ ਵੱਡੀਆਂ ਹਸਤੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ, ਜਿਨ੍ਹਾਂ ਵਿਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਹਨ। ਹਾਲਾਂਕਿ ਉਹ ਇਸ ਸਮਾਗਮ ਵਿਚ ਸ਼ਾਮਲ ਹੋਣਗੇ ਜਾਂ ਫਿਰ ਨਹੀਂ, ਇਸ ਬਾਰੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ।

ਜਾਣਕਾਰੀ ਅਨੁਸਾਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਭੂਮੀ ਪੂਜਨ ਦੇ ਸਮਗਾਮ ਵਿਚ ਸ਼ਾਮਲ ਹੋਣ ਲਈ ਅਯੁੱਧਿਆ ਪੁੱਜਣ ਵਾਸਤੇ ਕਿਹਾ ਗਿਆ ਹੈ। ਹਾਲਾਂਕਿ ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਜੱਥੇਦਾਰ ਇਸ ਵੱਡੇ ਸਮਾਗਮ ਵਿਚ ਸ਼ਿਰਕਤ ਕਰਨਗੇ ਜਾਂ ਫਿਰ ਨਹੀਂ।

ਸਮਾਗਮ ’ਚ ਸ਼ਾਮਲ ਨਾ ਹੋਣ ਦੇ ਸੰਕੇਤ!

ਉੱਥੇ ਹੀ ਪੰਜਾਬੀ ਟ੍ਰਿਬਿਊਨ ਦੀ ਇਕ ਰਿਪੋਰਟ ਦੀ ਮੰਨੀਏ ਤਾਂ ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਸੱਦਾ ਪੱਤਰ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਜੱਥੇਦਾਰ ਦੀ ਇਸ ਸਮਾਗਮ ਵਿਚ ਸ਼ਮੂਲੀਅਤ ਬਾਰੇ ਨਿੱਜੀ ਸਹਾਇਕ ਵੱਲੋਂ ਕਿਹਾ ਗਿਆ ਹੈ ਕਿ ਇਸ ਬਾਰੇ ਫੈਸਲਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੀ ਲਿਆ ਜਾਵੇਗਾ। ਰਿਪੋਰਟ ਵਿਚ ਸੂਤਰਾਂ ਤੋਂ ਮਿਲੇ ਵੇਰਵਿਆਂ ਮੁਤਾਬਕ ਜਾਣਕਾਰੀ ਦਿੱਤੀ ਗਈ ਹੈ ਕਿ ਜੱਥੇਦਾਰ ਵੱਲੋਂ ਕੁੱਝ ਨੇੜਲੇ ਲੋਕਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਨਾ ਹੋਣ ਬਾਰੇ ਸੰਕੇਤ ਦਿੱਤੇ ਗਏ ਹਨ।

ਦੱਸ ਦਈਏ ਕਿ ਭੂਮੀ ਪੂਜਨ ਸਮਾਗਮ ਵਿਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਅਤੇ ਆਰਐਸਐਸ ਮੋਹਨ ਭਾਗਵਤ ਵਰਗੀਆਂ ਵੱਡੀਆਂ ਹਸਤੀਆਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਅਯੁੱਧਿਆ ਜ਼ਮੀਨੀ ਵਿਵਾਦ ਵਿਚ ਬਾਬਰੀ ਮਸਜਿਦ ਦੀਆਂ ਧੀਰਾਂ ਵਿਚੋਂ ਇਕ ਧੀਰ ਰਹੇ ਇਕਬਾਲ ਅੰਸਾਰੀ ਨੂੰ ਵੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ।

Leave a Reply

Your email address will not be published. Required fields are marked *