ਰੂਸ ਦੇ ਰਾਸ਼ਟਰਪਤੀ ਦਾ ਦਾਅਵਾ -ਬਣਾ ਲਈ ਕੋਰੋਨਾ ਦੀ ਪਹਿਲੀ ਵੈਕਸੀਨ, ਬੇਟੀ ਨੂੰ ਵੀ ਲੱਗਿਆ ਟੀਕਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰੂਸ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਨੂੰ ਬਣਾਉਣ ਵਿਚ ਕਾਮਯਾਬੀ ਹਾਸਲ ਕਰ ਲਈ ਹੈ, ਇਸ ਗੱਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰੂਸ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਨੂੰ ਬਣਾਉਣ ਵਿਚ ਕਾਮਯਾਬੀ ਹਾਸਲ ਕਰ ਲਈ ਹੈ, ਇਸ ਗੱਲ ਦੀ ਜਾਣਕਾਰੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਇਹ ਵਿਸ਼ਵ ਦਾ ਪਹਿਲੀ ਸਫਲ ਕੋਰੋਨਾ ਵੈਕਸੀਨ ਹੈ ਅਤੇ ਉਨ੍ਹਾਂ ਦੀ ਬੇਟੀ ਨੂੰ ਵੀ ਇਸ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਇਸ ਵੈਕਸੀਨ ਨੂੰ ਮਾਸਕੋ ਦੇ ਗਾਮੇਲਿਆ ਇੰਸਟੀਚਿਊਟ ਨੇ ਤਿਆਰ ਕੀਤਾ ਹੈ ਅਤੇ ਰੂਸ ਦੇ ਸਿਹਤ ਮੰਤਰਾਲੇ ਨੇ Gam-Covid-Vac Lyo ਨਾਮ ਦੀ ਇਸ ਵੈਕਸੀਨ ਨੂੰ ਸਫਲ ਕਰਾਰ ਦਿੰਦੇ ਹੋਏ ਹਰੀ ਝੰਡੀ ਦੇ ਦਿੱਤੀ ਹੈ। ਰੂਸ ਦੇ ਰਾਸ਼ਟਰਪਤੀ ਪੁਤੀਨ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਕੋਰੋਨਾ ਸੰਕਰਮਨ ਹੋਇਆ ਹੈ ਅਤੇ ਉਸ ਨੂੰ ਵੀ ਇਹ ਨਵੀਂ ਵੈਕਸੀਨ ਦਿੱਤੀ ਗਈ ਹੈ। ਵੈਕਸੀਨ ਦੇਣ ਦੇ ਕੁੱਝ ਦੇਰ ਬਾਅਦ ਉਸ ਦਾ ਤਾਪਮਾਨ ਵਧਿਆ ਪਰ ਉਹ ਪਹਿਲਾਂ ਨਾਲੋਂ ਠੀਕ ਅਤੇ ਸਿਹਤਮੰਦ ਹੈ। ਪੁਤੀਨ ਨੇ ਦਾਅਵਾ ਕੀਤਾ ਕਿ ਰੂਸ ਵਿਚ ਜਲਦੀ ਹੀ ਇਸ ਵੈਕਸੀਨ ਦਾ ਪ੍ਰੋਡਕਸ਼ਨ ਸ਼ੁਰੂ ਹੋਵੇਗਾ ਅਤੇ ਵੱਡੇ ਪੱਧਰ ਉੱਤੇ ਵੈਕਸੀਨ ਦੀ ਡੋਜ਼ਾਂ ਤਿਆਰ ਕੀਤੀਆਂ ਜਾਣਗੀਆਂ। ਉੱਥੇ ਹੀ ਰੂਸ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਕਿਹਾ ਹੈ ਕਿ ਰੂਸ ਦੀ ਵੈਕਸ਼ੀਨ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦੀ ਹੈ ਅਤੇ ਚੰਗੀ ਇਮਊਨਿਟੀ ਪੈਦਾ ਕਰਦੀ ਹੈ। ਉਨ੍ਹਾਂ ਨੇ ਇਸ ਗੱਲ ਉੱਤੇ ਵੀ ਜੋਰ ਦਿੱਤਾ ਹੈ ਕਿ ਇਸ ਵੈਕਸੀਨ ਲਈ ਸਾਰੇ ਤਰ੍ਹਾਂ ਦੇ ਟ੍ਰਾਇਲ ਕੀਤੇ ਜਾ ਚੁੱਕੇ ਹਨ। ਹਾਲਾਂਕਿ ਰੂਸ ਦੀ ਇਸ ਵੈਕਸੀਨ ਨੂੰ ਅਜੇ ਵਿਸ਼ਵ ਸਿਹਤ ਸੰਗਠਨ ਵੱਲੋਂ ਮੰਜ਼ੂਰੀ ਮਿਲਣਾ ਬਾਕੀ ਹੈ। ਜੇਕਰ ਵਿਸ਼ਵ ਸਿਹਤ ਸੰਗਠਨ ਵੀ ਇਸ ਵੈਕਸੀਨ ਨੂੰ ਮੰਜ਼ੂਰੀ ਦੇ ਦਿੰਦਾ ਹੈ ਤਾਂ ਕੋਰੋਨਾ ਦੇ ਕਹਿਰ ਨਾਲ ਜੂਝ ਰਹੀ ਦੁਨੀਆ ਵਾਸਤੇ ਇਹ ਇਕ ਵਰਦਾਨ ਸਾਬਤ ਹੋਵੇਗੀ। ਜ਼ਿਕਰਯੋਗ ਹੈ ਕਿ ਰੂਸ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 892,654 ਹੋ ਗਈ ਹੈ ਅਤੇ 15,001 ਜਾਨਾਂ ਜਾ ਚੁੱਕੀਆਂ ਹਨ।

 

Leave a Reply

Your email address will not be published. Required fields are marked *