ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਹਾਲਤ ਹੋਰ ਵਿਗੜੀ, ਫੇਫੜਿਆਂ ਵਿਚ ਹੋਇਆ ਇਨਫੈਕਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬ੍ਰੇਨ ਸਰਜਰੀ ਤੋਂ ਬਾਅਦ ਹਾਲਤ ਵਿਗੜਨ ‘ਤੇ ਵੈਂਟੀਲੇਟਰ ਉੱਤੇ ਰੱਖੇ ਗਏ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਿਹਤ ਅੱਜ ਬੁੱਧਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬ੍ਰੇਨ ਸਰਜਰੀ ਤੋਂ ਬਾਅਦ ਹਾਲਤ ਵਿਗੜਨ ‘ਤੇ ਵੈਂਟੀਲੇਟਰ ਉੱਤੇ ਰੱਖੇ ਗਏ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਿਹਤ ਅੱਜ ਬੁੱਧਵਾਰ ਨੂੰ ਹੋਰ ਵੀ ਖਰਾਬ ਹੋ ਗਈ ਹੈ। ਫੇਫੜਿਆਂ ਵਿਚ ਇਨਫੈਕਸ਼ਨ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਹੈ। ਸੈਨਾ ਦੇ ਰਿਸਰਚ ਐਂਡ ਰੇਫਰਲ ਹਸਪਤਾਲ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਜਾਣਕਾਰੀ ਅਨੁਸਾਰ ਪ੍ਰਣਾਬ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਅਜੇ ਵੀ ਵੈਂਟੀਲੇਟਰ ਉੱਤੇ ਹੀ ਹਨ। ਦੂਜੇ ਪਾਸੇ ਪ੍ਰਣਾਬ ਮੁਖਰਜੀ ਦੇ ਬੇਟੇ ਅਤੇ ਸਾਬਕਾ ਸਾਂਸਦ ਅਭਿਜੀਤ ਮੁਖਰਜੀ ਨੇ ਆਪਣੇ ਪਿਤਾ ਦੀ ਸਿਹਤ ਵਿਚ ਸੁਧਾਰ ਹੋਣ ਦੀ ਗੱਲ ਕਹੀ ਹੈ। ਹਸਪਤਾਲ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ”ਸ੍ਰੀ ਪ੍ਰਣਾਬ ਮੁਖਰਜੀ ਦੀ ਹਾਲਤ ਥੋੜੀ ਹੋਰ ਵਿਗੜ ਗਈ ਹੈ ਕਿਉਂਕਿ ਉਨ੍ਹਾਂ ਦੇ ਫੇਫੜਿਆਂ ਵਿਚ ਇਨਫੈਕਸ਼ਨ ਹੋ ਗਿਆ ਹੈ। ਉਹ ਹੁਣ ਵੀ ਜੀਵਨ ਰੱਖਿਅਕ ਪ੍ਰਣਾਲੀ (ਵੈਂਟੀਲੇਟਰ) ਉੱਤੇ ਹਨ ਅਤੇ ਮਾਹਰਾਂ ਦੀ ਇਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ”। ਇਸ ਤੋਂ ਪਹਿਲਾਂ ਉਨ੍ਹਾਂ ਦੇ ਬੇਟੇ  ਅਭਿਜੀਤ ਮੁਖਰਜੀ ਨੇ ਟਵੀਟ ਕਰ ਕਿਹਾ ਹੈ ਕਿ ”ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਡਾਕਟਰਾਂ ਦੇ ਸੁਹਿਰਦ ਯਤਨਾਂ ਸਦਕਾ ਮੇਰੇ ਪਿਤਾਂ ਦੀ ਹਾਲਤ ਹੁਣ ਸਥਿਰ ਹੈ। ਸੁਧਾਰ ਦੇ ਸਕਰਾਤਮਕ ਸੰਕੇਤ ਦਿਖਾਈ ਦਿੱਤੇ ਹਨ। ਮੈ ਤੁਹਾਨੂੰ ਸੱਭ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆਵਾਂ ਕਰੋ”।

ਦੱਸ ਦਈਏ ਕਿ ਪ੍ਰਣਾਬ ਮੁਖਰਜੀ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿਚ ਗੰਭੀਰ ਹਾਲਤ ‘ਚ ਪਿਛਲੇ ਹਫਤੇ ਭਰਤੀ ਕੀਤਾ ਗਿਆ ਸੀ ਅਤੇ ਬ੍ਰੇਨ ਦੇ ਕਲਾਟ ਨੂੰ ਹਟਾਉਣ ਲਈ ਕੀਤੀ ਗਈ ਬ੍ਰੇਨ ਸਰਜਰੀ ਤੋਂ ਬਾਅਦ ਉਹ ਵੈਂਟੀਲੇਟਰ ਸਪੋਰਟ ਉੱਤੇ ਹਨ। ਸਰਜਰੀ ਤੋਂ ਪਹਿਲਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ।

Leave a Reply

Your email address will not be published. Required fields are marked *