ਸੀਐਮ ਕੈਪਟਨ ਨੇ ਕੋਰੋਨਾ ਟੈਸਟਿੰਗ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਨੇ ਸੂਬੇ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾਉਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਨੇ ਸੂਬੇ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾਉਣ ਅਤੇ ਵੀਕੈਂਡ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਕੋਰੋਨਾ ਟੈਸਟਿੰਗ ਦੀ ਰੋਜ਼ਾਨਾ ਸਮਰੱਥਾ 30,000 ਕਰਨ ਅਤੇ ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਘੇਰੇ ਦੇ ਘੱਟੋ-ਘੱਟ 10 ਵਿਅਕਤੀਆਂ ਦੇ ਟੈਸਟ ਕਰਨ ਲਈ ਹੁਕਮ ਦਿੱਤੇ ਗਏ ਹਨ।

ਉੱਚ ਪੱਧਰੀ ਸਿਹਤ ਤੇ ਮੈਡੀਕਲ ਮਾਹਿਰਾਂ ਅਤੇ ਅਧਿਕਾਰੀਆਂ ਨਾਲ ਵੀਡੀਓ ਕਾਨਫਰਿੰਸਗ ਜ਼ਰੀਏ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਮੈਡੀਕਲ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਲਈ ਵੈਂਟੀਲੈਟਰ ਮੁਫਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਵਿਭਾਗ ਨੂੰ ਇਨ੍ਹਾਂ ਹਸਪਤਾਲਾਂ ਲਈ ਮਨੁੱਖੀ ਸਮਰੱਥਾ ਜਿਵੇਂ ਐਨਸਥੀਸੀਆ ਮਾਹਿਰ ਆਦਿ ਮੁਹੱਈਆ ਕਰਵਾਉਣ ਲਈ ਆਖਿਆ ਹੈ ਜਿਨ੍ਹਾਂ ਵਿੱਚ ਸਰਕਾਰ ਵੱਲੋਂ ਕੋਵਿਡ ਇਲਾਜ ਦੇ ਰੇਟ ਤੈਅ ਕੀਤੇ ਜਾਣ ਕਾਰਨ ਇਲਾਜ ਲਈ ਮਰੀਜ਼ਾਂ ਦੀ ਆਮਦ ਵਧੀ ਹੈ। ਉੱਥੇ ਹੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਹੈ ਕਿ 9 ਹੋਰ ਆਰ.ਟੀ-ਪੀ.ਸੀ.ਆਰ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਕੱਢੇ ਜਾ ਚੁੱਕੇ ਹਨ ਅਤੇ ਇਨ੍ਹਾਂ ਦੇ ਅਗਲੇ ਹਫਤੇ ਤੱਕ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਰੈਪਿਡ ਐਂਟੀਜਨ ਟੈਸਟਿੰਗ ਵਧਾਉਣ ਅਤੇ ਤੀਜੇ ਦਰਜੇ ਦੀ ਬੈੱਡ ਸਮਰੱਥਾ ਵਧਾਏ ਜਾਣ ‘ਤੇ ਵੀ ਜ਼ੋਰ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ ਪੰਜ ਤੱਕ ਲਗਾਉਣ, ਵਿਆਹਾਂ ਅਤੇ ਅੰਤਿਮ ਸਸਕਾਰਾਂ ਉੱਤੇ ਨਿਯਮਾਂ ਤਹਿਤ ਕੀਤੇ ਜਾਂਦੇ ਇੱਕਠਾਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਸਮਾਗਮਾਂ ਉੱਤੇ ਪੂਰਨ ਤੌਰ ਉੱਤੇ 31 ਅਗਸਤ ਤੱਕ ਪਾਬੰਦੀ ਲਗਾਉਣ, ਵੀਕੈਂਡ ਲਾਕਡਾਊਨ ਮੁੜ ਤੋਂ ਲਾਗੂ ਕਰਨ ਅਤੇ ਸੂਬੇ ਦੇ ਪ੍ਰਾਈਵੇਟ ਅਤੇ ਸਰਕਾਰੀ ਦਫਤਰਾਂ ਵਿਚ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਹੇ 5 ਜ਼ਿਲ੍ਹਿਆਂ ਵਿਚ 50 ਫੀਸਦੀ ਗੈਰ-ਜਰੂਰੀ ਸਮਾਨ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ 50 ਫੀਸਦੀ ਸਵਾਰੀਆਂ ਅਤੇ ਕਾਰਾਂ ਵਿਚ ਕੇਵਲ ਤਿੰਨ ਵਿਅਕਤੀ ਦੇ ਬੈਠਣ ਦੀ ਆਗਿਆ ਹੋਵੇਗੀ। ਇਹ ਹੁਕਮ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਲਈ ਅੱਜ ਤੋਂ ਲਾਗੂ ਹੋ ਗਏ ਹਨ।

Leave a Reply

Your email address will not be published. Required fields are marked *