ਸੁਖਨਾ ਝੀਲ ਦੇ ਖੋਲ੍ਹੇ ਗਏ ਫਲੱਡ ਗੇਟ, ਜ਼ੀਰਕਪੁਰ ਦਾ ਬਲਟਾਣਾ ਹੋਇਆ ਪਾਣੀ-ਪਾਣੀ, ਡੁੱਬੀ ਪੁਲਿਸ ਚੌਕੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਹੋ ਗਿਆ ਸੀ ਜਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਹੋ ਗਿਆ ਸੀ ਜਿਸ ਕਰਕੇ ਅੱਜ ਤੜਕ ਸਵੇਰੇ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਪਰ ਇਸ ਨਾਲ ਜ਼ੀਰਕਪੁਰ ਦੇ ਬਲਟਾਣਾ ਖੇਤਰ ਦੇ ਕਈਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ।

ਜਾਣਕਾਰੀ ਮੁਤਾਬਕ ਸੁਖਨਾ ਝੀਲ ਦੇ ਫਲੱਡ ਗੇਟਾਂ ਨੂੰ ਉਦੋਂ ਖੋਲ੍ਹਿਆ ਗਿਆ ਜਦੋਂ ਭਾਰੀ ਬਾਰਿਸ਼ ਹੋਣ ਕਰਕੇ ਪਾਣੀ ਪੱਧਰ 1163 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਟੱਪ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ 10 ਘੰਟੇ ਬਾਅਦ ਫਲੱਡ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਪਾਣੀ ਦਾ ਪੱਧਰ 1162 ਫੁੱਟ ਉੱਤੇ ਪਹੁੰਚ ਗਿਆ ਹੈ ਜੋ ਖਤਰੇ ਦੇ ਨਿਸ਼ਾਨ ਤੋਂ ਨੀਚੇ ਹੈ।

ਫਲੱਡ ਗੇਟ ਖੋਲ੍ਹਣ ਨਾਲ ਝੀਲ ਵਿਚ ਪਾਣੀ ਦਾ ਪੱਧਰ ਤਾਂ ਘਟਿਆ ਪਰ ਇਹ ਬਲਟਾਣਾ ਵਿਚੋਂ ਲੰਘ ਰਹੇ ਸੁਖਨਾ ਚੋਅ ‘ਚ ਭਰ ਗਿਆ ਅਤੇ ਨੀਵੇਂ ਖੇਤਰ ਵਿਚ ਵੜ ਗਿਆ। ਇਸ ਦੌਰਾਨ ਬਲਟਾਣਾ ਪੁਲਿਸ ਚੌਕੀ ਵੀ ਪਾਣੀ ਦੀ ਚਪੇਟ ਵਿਚ ਆ ਗਈ ਹੈ। ਇਸ ਤੋਂ ਇਲਾਵਾ ਮਿਊਂਸੀਪਲ ਪਾਰਕ ਅਤੇ ਇਕ ਹੋਟਲ ਵੀ ਪਾਣੀ-ਪਾਣੀ ਹੋ ਗਏ ਹਨ। ਉੱਥੇ ਖੜੀਆਂ ਕਾਰਾ ਅਤੇ ਆਟੋ ਵੀ ਪਾਣੀ ਵਿਚ ਡੁੱਬੇ ਹੋਏ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2018 ਵਿਚ ਵੀ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਸੀ ਜਿਸ ਕਰਕੇ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਤੋਂ ਇਲਾਵਾ 2008 ਵਿਚ ਵੀ ਪਾਣੀ ਦਾ ਪੱਧਰ ਵੱਧਣ ਕਰਕੇ ਫਲੱਡ ਗੇਟਾਂ ਨੂੰ ਖੋਲ੍ਹਿਆ ਗਿਆ ਸੀ।

Leave a Reply

Your email address will not be published. Required fields are marked *