ਸੁਮੇਧ ਸੈਣੀ ਦੁਆਰਾ ਦਾਖਲ ਕੀਤੀ ਅਗਾਊਂ ਜ਼ਮਾਨਤ ਦੀ ਅਰਜੀ ‘ਤੇ ਸੁਣਵਾਈ ਕਰਨ ਤੋਂ ਹਾਈਕੋਰਟ ਦੇ ਜੱਜ ਨੇ ਖੁਦ ਨੂੰ ਕੀਤਾ ਵੱਖ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਹੋਰ ਵੀ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਹਾਈਕੋਰਟ ਦੇ ਜੱਜ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ।

ਦਰਅਸਲ ਮੁਹਾਲੀ ਦੀ ਅਦਾਲਤ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਦੀ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੇ ਧਾਰਾ 302 ਵਿਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਇਹ ਪਟੀਸ਼ਨ ਹਾਈ ਕੋਰਟ ਦੇ ਜੱਜ ਸੁਬੀਰ ਸਹਿਗਲ ਦੀ ਅਦਾਲਤ ਵਿਚ ਲੱਗੀ ਸੀ ਪਰ ਅਚਾਨਕ ਜੱਜ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜੀ ਉੱਤੇ ਸੁਣਵਾਈ ਕਿਸੇ ਦੂਜੇ ਜੱਜ ਦੁਆਰਾ ਕੀਤੀ ਜਾਵੇਗੀ। ਸੈਨੀ ਦੀਆਂ ਮੁਸ਼ਕਿਲਾਂ ਉਸ ਖਿਲਾਫ ਚੱਲ ਰਹੇ ਮਾਮਲੇ ਵਿਚ ਧਾਰਾ 302 ਜੁੜਨ ਮਗਰੋਂ ਵਧੀਆਂ ਹਨ। ਉਹ ਗਿਰਫਤਾਰੀ ਦੇ ਡਰ ਕਾਰਨ ਆਪਣੀ ਜੈੱਡ ਪਲੱਸ ਸੁਰੱਖਿਆ ਛੱਡ ਕੇ ਘਰੋਂ ਰੱਫੂ ਚੱਕਰ ਹੋ ਗਿਆ ਹੈ ਜੋ ਕਿ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਵੀ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਜੱਜ ਨੇ ਸੈਣੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਖੁਦ ਨੂੰ ਅਲੱਗ ਕਰ ਲਿਆ ਹੋਵੇ, ਦਰਅਸਲ ਇਸ ਤੋਂ ਪਹਿਲਾਂ ਵੀ ਸੈਣੀ ਦੁਆਰਾ ਉਸ ਖਿਲਾਫ ਮਟੌਰ ਥਾਣੇ ਵਿਚ ਦਰਜ ਕੀਤੀ ਐਫਆਈਆਰ ਨੂੰ ਰੱਦ ਕਰਨ ਲਈ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਹਾਈਕੋਰਟ ਦੇ ਜੱਜ ਨੇ ਖੁਦ ਨੂੰ ਵੱਖ ਕਰ ਲਿਆ ਸੀ।

 

Leave a Reply

Your email address will not be published. Required fields are marked *