ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਸ਼ਿਨਨ ਦੇ ਜਨਮਦਿਨ ਉੱਤੇ 5 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਇਸ ਸਾਲ ਕੋਰੋਨਾ ਮਹਾਂਮਾਰੀ ਕਰਕੇ ਸਕੂਲ ਕਾਲਜ ਤਾਂ ਬੰਦ ਪਏ ਹਨ ਪਰ ਸੋਸ਼ਲ ਮੀਡੀਆ ਜਰੀਏ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਇਸ ਦਿਵਸ ਦੀਆਂ ਵਧਾਈਆਂ ਦੇ ਰਹੇ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕ ਦਿਵਸ ਉੱਤੇ ਮੁਬਾਰਕਵਾਦ ਦਿੱਤੀ ਹੈ।
We remain grateful to the hardworking teachers for their contributions towards shaping minds and building our nation. On Teachers Day, we express gratitude to our teachers for their remarkable efforts. We pay tributes to Dr. S. Radhakrishnan on his Jayanti. #OurTeachersOurHeroes
— Narendra Modi (@narendramodi) September 5, 2020
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਅਸੀ ਰਾਸ਼ਟਰ ਨਿਰਮਾਣ ਅਤੇ ਵਿਦਿਆਰਥੀਆਂ ਦੀ ਉਸਾਰੀ ਵਿੱਚ ਆਪਣੇ ਮਿਹਨਤੀ ਅਧਿਆਪਕਾਂ ਦੇ ਯੋਗਦਾਨ ਲਈ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗੇ। ਅਧਿਆਪਕ ਦਿਵਸ ਦੇ ਮੌਕੇ ਉੱਤੇ ਆਪਣੇ ਅਧਿਆਪਕਾਂ ਦਾ ਉਨ੍ਹਾਂ ਦੇ ਲਾਸਾਨੀ ਯਤਨਾਂ ਲਈ ਧੰਨਵਾਦ ਕਰਦੇ ਹਾਂ”। ਇਸ ਮੌਕੇ ਉੱਤੇ ਪੀਐਮ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਮੈਂ ਆਪਣੇ ਤੇ ਸਮੁੱਚੇ ਪੰਜਾਬੀਆਂ ਵੱਲੋਂ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ। ਇਹ ਸਿਰਫ਼ ਤੇ ਸਿਰਫ਼ ਤੁਹਾਡੀ ਮਿਹਨਤ ਤੇ ਨਿਰਸਵਾਰਥ ਯੋਗਦਾਨ ਹੈ ਜਿਸਨੇ ਸਾਡੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸੇਧ ਦਿੱਤੀ ਤੇ ਉਸਨੂੰ ਰੁਸ਼ਨਾਇਆ। ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਵਿੱਚ ਵੀ ਤੁਸੀਂ ਹਰ ਵਿਦਿਆਰਥੀ ਤੱਕ ਸਿੱਖਿਆ ਪਹੁੰਚਾਈ ਤੇ ਖੁਦ ਨਵੀਂ ਤਕਨੀਕ ਸਿੱਖ ਕੇ ਵਿਦਿਆਰਥੀਆਂ ਨੂੰ ਆੱਨਲਾਈਨ ਪੜ੍ਹਾਇਆ ਜਿਸ ਲਈ ਅਸੀਂ ਸਾਰੇ ਤੁਹਾਡਾ ਦਿਲੋਂ ਧੰਨਵਾਦ ਕਰਦੇ ਹਾਂ”। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਅਤੇ ਕਾਲਜਾਂ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੈ ਜਿਸ ਕਰਕੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ।
