ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ ਪੰਜਾਬ ਸਰਕਾਰ ਨੇ 5 ਲੱਖ ਦਾ ਚੈੱਕ ਕੀਤਾ ਭੇਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ। ਇਹ ਚੈੱਕ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਨੇ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ।

ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸ ਲਈ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਲਈ ਨਵੀਂ ਖੇਡ ਮੁੱਕੇਬਾਜ਼ੀ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ।

ਉਧਰ ਦੂਜੇ ਪਾਸੇ ਸਿਮਰਨਜੀਤ ਦੀ ਮਾਤਾ ਰਾਜ ਪਾਲ ਕੌਰ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਇਹ ਚੈੱਕ ਭੇਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਬੇਟੀ ਓਲੰਪਿਕ ਸੋਨੇ ਦਾ ਤਗਮਾ ਜੇਤੂ ਜਰੂਰ ਜਿੱਤੇਗੀ।

Leave a Reply

Your email address will not be published. Required fields are marked *