ਕਾਰਗਿਲ ਵਿਜੈ ਦਿਵਸ: PM ਮੋਦੀ, ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਨੇ ਦੇਸ਼ ਦੀ ਰੱਖਿਆ ਲਈ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ 26 ਜੁਲਾਈ, ਐਤਵਾਰ ਨੂੰ ਕਾਰਗਿਲ ਵਿਜੈ ਦਿਵਸ ਨੂੰ 21 ਸਾਲ ਪੂਰੇ ਹੋ ਗਏ ਹਨ। ਦੇਸ਼ ਅੱਜ ਦੇ ਦਿਨ ਉਨ੍ਹਾਂ ਫੌਜੀ ਜਵਾਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ 26 ਜੁਲਾਈ, ਐਤਵਾਰ ਨੂੰ ਕਾਰਗਿਲ ਵਿਜੈ ਦਿਵਸ ਨੂੰ 21 ਸਾਲ ਪੂਰੇ ਹੋ ਗਏ ਹਨ। ਦੇਸ਼ ਅੱਜ ਦੇ ਦਿਨ ਉਨ੍ਹਾਂ ਫੌਜੀ ਜਵਾਨਾਂ ਨੂੰ ਯਾਦ ਕਰ ਰਿਹਾ ਹੈ, ਜਿਨ੍ਹਾਂ ਨੇ ਵਤਨ ਦੀ ਰੱਖਿਆ ਲਈ ਆਪਣਾ ਜਾਨ ਨਿਛਾਵਰ ਕਰ ਦਿੱਤੀ ਸੀ ਅਤੇ ਪਾਕਿਸਤਾਨੀ ਫੌਜਾਂ ਦੇ ਗੋਡੇ ਲਵਾ ਕੇ ਕਾਰਗਿਲ ਦੀਆਂ ਪਹਾੜੀਆਂ ਉੱਤੇ ਦੇਸ਼ ਦਾ ਤਿਰੰਗਾ ਲਹਿਰਾਇਆ ਸੀ। ਉੱਥੇ ਹੀ ਇਸ ਮੌਕੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਆਪਣੇ ਵੀਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਕਾਰਗਿਲ ਵਿਜੈ ਦਿਵਸ ਦੇ ਮੌਕੇ ਉੱਤੇ ਅਸੀ ਆਪਣੇ ਸੁਰੱਖਿਆ ਬਲਾਂ ਦੇ ਹੌਸਲੇ ਅਤੇ ਦ੍ਰਿੜਤਾ ਨੂੰ ਯਾਦ ਕਰ ਰਹੇ ਹਾਂ, ਜਿਨ੍ਹਾਂ ਨੇ 1999 ਵਿਚ ਸਾਡੇ ਦੇਸ਼ ਦੀ ਰੱਖਿਆ ਕੀਤੀ ਹੈ। ਉਨ੍ਹਾਂ ਦੀ ਵੀਰਤਾ ਪੀੜੀਆਂ ਨੂੰ ਪ੍ਰੇਰਿਤ ਕਰਦੀਆਂ ਹਨ”। ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ”ਕਾਰਗਿਲ ਵਿਜੈ ਦਿਵਸ ਦੇ 21ਵੀਂ ਵਰ੍ਹੇਗੰਢ ਉੱਤੇ ਮੈ ਭਾਰਤੀ ਹਥਿਆਰਬੰਦ ਸੈਨਾ ਦੇ ਬਹਾਦਰ ਸਪਾਹੀਆਂ ਨੂੰ ਸਲਾਮ ਕਰਨਾ ਚਾਹਾਂਗਾ, ਜਿਨ੍ਹਾਂ ਨੇ ਹਾਲ ਦੇ ਇਤਿਹਾਸ ਵਿਚ ਦੁਨੀਆ ਦੇ ਸੱਭ ਤੋਂ ਚੁਣੋਤੀਪੂਰਨ ਹਾਲਤਾਂ ਵਿਚ ਦੁਸ਼ਮਣ ਦਾ ਮੁਕਾਬਲਾ ਕੀਤਾ ਹੈ”। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੈਨਿਕਾਂ ਦੀ ਕੁਰਬਾਨੀ ਮਜ਼ਬੂਤ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ”ਕਾਰਗਿਲ ਵਿਜੈ ਦਿਵਸ ਭਾਰਤ ਦੇ ਮਾਣ, ਅਦਭੁਤ ਬਹਾਦਰੀ ਅਤੇ ਦ੍ਰਿੜ ਅਗਵਾਈ ਦਾ ਪ੍ਰਤੀਕ ਹੈ। ਮੈ ਉਨ੍ਹਾਂ ਸੂਰਵੀਰਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਹੌਸਲੇ ਨਾਲ ਦੁਸ਼ਮਣ ਨੂੰ ਕਾਰਗਿਲ ਦੀਆਂ ਪਹਾੜੀਆਂ ਤੋ ਖਦੇੜ ਦਿੱਤਾ ਅਤੇ ਫਿਰ ਤਿਰੰਗਾ ਲਹਿਰਾਇਆ। ਦੇਸ਼ ਨੂੰ ਮਾਤ ਭੂਮੀ ਦੀ ਰੱਖਿਆ ਲਈ ਸਮਰਪਿਤ ਭਾਰਤ ਦੇ ਨਾਇਕਾਂ ਉੱਤੇ ਮਾਣ ਹੈ”।

Leave a Reply

Your email address will not be published. Required fields are marked *