ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨੇ ਭਾਰਤ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਆਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਲੈਣ ਦੇ ਨਾਲ-ਨਾਲ ਹੁਣ ਕੋਰੋਨਾ ਵਾਇਰਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨੇ ਭਾਰਤ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਆਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਲੈਣ ਦੇ ਨਾਲ-ਨਾਲ ਹੁਣ ਕੋਰੋਨਾ ਵਾਇਰਸ ਨੇ ਦੇਸ਼ ਦੀਆਂ ਵੱਡੀਆਂ ਹਸਤੀਆਂ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਅਮਿਤ ਸ਼ਾਹ ਨੇ ਟਵੀਟ ਕਰਦੇ ਹੋਏ ਕਿਹਾ ਕਿ ”ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ਉੱਤੇ ਮੈ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਪਰੰਤੂ ਡਾਕਟਰਾਂ ਦੀ ਸਲਾਹ ਉੱਤੇ ਹਸਪਤਾਲ ਵਿਚ ਭਰਤੀ ਹੋ ਰਿਹਾ ਹੈ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿਚੋਂ ਜਿਹੜੇ ਵੀ ਲੋਕ ਪਿਛਲੇ ਕੁੱਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ। ਕ੍ਰਿਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਆਪਣੀ ਜਾਂਚ ਕਰਵਾਉਣ”।

ਦੇਸ਼ ਵਿਚ ਕੋਰੋਨਾ ਦੇ ਮਾਮਲੇ 17 ਲੱਖ ਤੋਂ ਪਾਰ

ਉੱਥੇ ਹੀ ਦੇਸ਼ ਵਿਚ ਕੋੋਰੋਨਾ ਦੇ ਕੇਸਾਂ ਦੀ ਗਿਣਤੀ 17 ਲੱਖ ਦੇ ਅੰਕੜੇ ਨੂੰ ਪਾਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਸੰਖਿਆ 37 ਹਜ਼ਾਰ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 54,736 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 853 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 17,50,724 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 37,364 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 11,45,630 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 5,67,730 ਹੋ ਗਈ ਹੈ

Leave a Reply

Your email address will not be published. Required fields are marked *