ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਬੀਤੇ ਦਿਨ ਮਾਨਸਾ ਵਿਚ ਲਹਿਰਾਇਆ ਸੀ ਤਿਰੰਗਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਜਿੱਥੇ ਆਮ ਲੋਕਾਂ ਨੂੰ ਤੇਜ਼ੀ ਨਾਲ ਆਪਣੀ ਚਪੇਟ ਵਿਚ ਲੈ ਰਹੀ ਹੈ, ਉੱਥੇ ਹੀ ਹੁਣ ਇਸ ਵਾਇਰਸ ਨੇ ਪੰਜਾਬ ਵਜ਼ਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਜਿੱਥੇ ਆਮ ਲੋਕਾਂ ਨੂੰ ਤੇਜ਼ੀ ਨਾਲ ਆਪਣੀ ਚਪੇਟ ਵਿਚ ਲੈ ਰਹੀ ਹੈ, ਉੱਥੇ ਹੀ ਹੁਣ ਇਸ ਵਾਇਰਸ ਨੇ ਪੰਜਾਬ ਵਜ਼ਾਰਤ ਵਿਚ ਇਕ ਵਾਰ ਫਿਰ ਤੋਂ ਦਸਤਕ ਦਿੱਤੀ ਹੈ। ਦਰਅਸਲ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 3 ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਸੀ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਦਰਅਸਲ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਬੀਤੇ ਸ਼ਨੀਵਾਰ ਨੂੰ 74ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਸੀ। ਇਸ ਤੋਂ ਇਲਾਵਾ ਉਹ ਸਮਾਰਟ ਸਕੂਲ ਦਾ ਉਦਘਾਟਨ ਕਰਨ ਲਈ ਪਿੰਡ ਕੋਟੜਾ ਕਲਾਂ ਵੀ ਗਏ ਸਨ ਅਤੇ ਸਕੂਲ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਗਲੇ ਵਿਚ ਕੁੱਝ ਤਕਲੀਫ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਚੈੱਕਅਪਲ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਕੋਰੋਨਾ ਟੈਸਟਿੰਗ ਲਈ ਸੈਂਪਲਿੰਗ ਲਈ ਅਤੇ ਜਾਂਚ ਦੌਰਾਨ ਉਨ੍ਹਾਂ ਦੀ ਸ਼ਾਮ ਨੂੰ ਰਿਪੋਰਟ ਪਾਜ਼ੀਟਿਵ ਆਈ ਹੈ। ਉੱਥੇ ਹੀ ਕਾਗੜ ਦੁਆਰਾ ਆਜ਼ਾਦੀ ਦਿਹਾੜੇ ਦੇ ਸਮਾਗਮ ਅਤੇ ਸਮਾਰਟ ਸਕੂਲ ਦੇ ਉਦਘਾਟਨ ਵਿਚ ਸ਼ਾਮਲ ਹੋਣ ਕਰਕੇ ਉਨ੍ਹਾਂ ਦੇ ਸੰਪਰਕ ਵਿਚ ਕਈ ਵੱਡੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਆਉਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਸਨ ਪਰ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਹ ਸਿਹਤਯਾਬ ਵੀ ਹੋ ਚੁੱਕੇ ਹਨ।

Leave a Reply

Your email address will not be published. Required fields are marked *