ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਦਿਨ ਪ੍ਰਤੀ ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਹੁਣ 500 ਨੂੰ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 10 ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਕ ਵਾਰ ਫਿਰ ਰਾਸ਼ਟਰ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਵੀਰਵਾਰ ਨੂੰ ਪੀਐਮ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਰਾਸ਼ਟਰ ਨੂੰ ਸੰਬੋਧਿਤ ਕੀਤਾ ਸੀ।
वैश्विक महामारी कोरोना वायरस के बढ़ते प्रकोप के संबंध में कुछ महत्वपूर्ण बातें देशवासियों के साथ साझा करूंगा। आज, 24 मार्च रात 8 बजे देश को संबोधित करूंगा।
Will address the nation at 8 PM today, 24th March 2020, on vital aspects relating to the menace of COVID-19.
— Narendra Modi (@narendramodi) March 24, 2020
ਰਾਸ਼ਟਰ ਨੂੰ ਸੰਬੋਧਨ ਕਰਨ ਦੀ ਜਾਣਕਾਰੀ ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ 24 ਮਾਰਚ ਨੂੰ ਰਾਤ 8 ਵਜੇ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਸਬੰਧ ਵਿਚ ਕੁੱਝ ਮਹੱਤਵਪੂਰਨ ਗੱਲਾਂ ਦੇਸ਼ ਵਾਸੀਆਂ ਦੇ ਨਾਲ ਸਾਂਝੀ ਕਰਨਗੇ। ਇਸ ਤੋਂ ਪਹਿਲਾਂ ਵੀ ਪੀਐਮ ਮੋਦੀ ਨੇ 19 ਮਾਰਚ ਨੂੰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਰਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਸੀ ਉਦੋਂ ਪੀਐਮ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਫੈਲ ਰਹੀ ਅਫਵਾਹਾਂ ਉੱਤੇ ਧਿਆਨ ਨਾ ਦੇਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਦਾ ਐਲਾਨ ਵੀ ਕੀਤਾ ਸੀ ਅਤੇ ਜਨਤਾ ਨੂੰ ਆਪਣਾ ਸਹਿਯੋਗ ਦੇਣ ਲਈ ਕਿਹਾ ਸੀ।
ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 501 ਹੋ ਚੁੱਕੇ ਹਨ ਅੱਜ 3 ਹੋਰ ਨਵੇਂ ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ 100 ਨੂੰ ਪਾਰ ਕਰਕੇ 101 ਤੱਕ ਪਹੁੰਚ ਗਈ ਹੈ ਜਿਸ ਕਰਕੇ ਮਹਾਰਾਸ਼ਟਰ ਦੇ ਸੀਐਮ ਉੱਧਵ ਠਾਕਰੇ ਨੇ ਬੀਤੇ ਦਿਨ ਸੂਬੇ ਵਿਚ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਸੀ।
