ਕੋਰੋਨਾ ਮਹਾਂਮਾਰੀ ਵਿਚਾਲੇ ਅੱਜ ਹੋਵੇਗੀ ਨੀਟ 2020 ਦੀ ਪ੍ਰੀਖਿਆ, ਇਹ ਹਨ ਦਿਸ਼ਾ-ਨਿਰਦੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਮਹਾਂਮਾਰੀ ਕਰਕੇ ਸਖਤ ਪ੍ਰਬੰਧਾਂ ਵਿਚਾਲੇ ਅੱਜ ਐਤਵਾਰ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਨੀਟ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਪ੍ਰੀਖਿਆ ਵਿਚ 15…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਮਹਾਂਮਾਰੀ ਕਰਕੇ ਸਖਤ ਪ੍ਰਬੰਧਾਂ ਵਿਚਾਲੇ ਅੱਜ ਐਤਵਾਰ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਨੀਟ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਪ੍ਰੀਖਿਆ ਵਿਚ 15 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਜਿਸ ਕਰਕੇ ਰਾਸ਼ਟਰੀ ਪ੍ਰੀਖਿਆ ਏਜੰਸੀ(NTA) ਨੇ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੁਰੱਖਿਅਤ ਮਾਹੌਲ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵਧ ਕਾ 3862 ਕਰ ਦਿੱਤੀ ਹੈ।

ਕੋਰੋਨਾ ਮਹਾਂਮਾਰੀ ਕਾਰਨ ਹੁਣ ਹਰ ਕਮਰੇ ਵਿਚ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਦੀ ਸੰਖਿਆ 24 ਤੋਂ ਘਟਾ ਕੇ 12 ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ ਐਨਟੀਏ ਪਹਿਲੀ ਵਾਰ ਵਿਦਿਆਰਥੀਆਂ ਨੂੰ ਬਿਸਕੁੱਟ ਵੀ ਦੇਵੇਗਾ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿ ਕੋਰੋਨਾ ਸੰਕਰਮਨ ਦੇ ਚੱਲਦੇ ਵਿਦਿਆਰਥੀ ਪ੍ਰੀਖਿਆ ਕੇਂਦਰਾਂ ਵਿਚ ਕੋਈ ਖਾਣ ਵਾਲਾ ਸਮਾਨ ਨਹੀਂ ਲਿਆ ਸਕਦੇ ਹਨ।ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਸਹੂਲਤ ਲਈ ਰੇਲਵੇ ਵੱਲੋਂ ਸਪੈਸ਼ਲ ਟ੍ਰੇਨਾਂ ਵੀ ਚਲਾਈਆਂ ਗਈਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਐਨਟੀਏ ਦਾ ਡਾਇਰੈਕਟਰ ਜਰਨਲ ਵਿਨੀਤ ਜੋਸ਼ੀ ਨੇ ਦੱਸਿਆ ਸੀ ਕਿ ਟੱਚ ਫਰੀ ਨੀਟ 2020 ਦੀਆਂ ਤਿਆਰੀਆਂ ਪੂਰੀ ਤਰ੍ਹਾ ਮੁਕੰਮਲ ਕਰ ਲਈਆਂ ਗਈਆਂ ਹਨ। ਦੇਸ਼ ਭਰ ਵਿਚ ਹੋਣ ਵਾਲੀ ਇਸ ਪ੍ਰੀਖਿਆ ਵਿਚ 15,19,375 ਉਮੀਦਵਾਰ ਹਿੱਸਾ ਲੈਣਗੇ। ਇਹ ਪ੍ਰੀਖਿਆ ਟੱਚ ਫ੍ਰੀ ਅਤੇ ਸੰਕਰਮਨ ਮੁਕਤ ਹੋਵੇਗੀ ਅਤੇ ਉਮੀਦਵਾਰਾਂ ਦੀ ਸੁਰੱਖਿਆ ਲਈ ਪੂਰਾ ਧਿਆਨ ਰੱਖਿਆ ਜਾਵੇਗਾ।

ਉੱਥੇ ਹੀ ਜੇਕਰ ਕਿਸੇ ਵਿਦਿਆਰਥੀ ਦਾ ਤਾਪਮਾਨ 99.4 ਡਿਗਰੀ ਤੋਂ ਵੱਧ ਹੋਵੇਗਾ ਤਾਂ ਉਸ ਨੂੰ ਆਈਸੋਲੇਸ਼ਨ ਰੂਮ ਵਿਚ ਪ੍ਰੀਖਿਆ ਦੇਣੀ ਹੋਵੇਗੀ। ਅਧਿਆਪਕ ਪੀਪੀਈ ਕਿੱਟਾਂ ਪਾ ਕੇ ਪਹੁੰਚਣਗੇ। ਜੇਕਰ ਕੋਈ ਵਿਦਿਆਰਥੀਆਂ ਪੀਪੀਈ ਕਿੱਟ ਅਤੇ ਫੇਸ ਸ਼ੀਲਡ ਪਾ ਕੇ ਪ੍ਰੀਖਿਆ ਦੇਣੀ ਚਹਾਵੇਗਾ ਤਾਂ ਉਸ ਨੂੰ ਇਸ ਦੀ ਆਗਿਆ ਮਿਲੇਗਾ। ਦੇਸ਼ ਦੀ ਸੱਭ ਤੋਂ ਵੱਡੀ ਦਾਖਲਾ ਪ੍ਰੀਖਿਆ ਨੀਟ 2020 ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਤਿੰਨ ਲੱਖ ਅਧਿਆਪਕ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਨ ਅਤੇ ਕਾਗਜ਼ ਅਧਾਰਿਤ ਪ੍ਰੀਖਿਆ ਵਿਚ ਨਕਲ ਰੋਕਣ ਲਈ ਪ੍ਰੀਖਿਆ ਵਿਚ 30 ਵਿਦਿਆਰਥੀਆਂ ਉੱਤੇ ਇਕ ਜੈਮਰ, ਸੀਸੀਟੀਵੀ ਅਤੇ ਵੀਡੀਓਗ੍ਰਾਫੀ ਨਾਲ ਨਿਗਾਰਨੀ ਹੋਵੇਗੀ।

Leave a Reply

Your email address will not be published. Required fields are marked *