ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਹੁਣ 800 ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮੌਤ ਦਾ ਅੰਕੜਾ ਵੱਧ ਕੇ 19 ਹੋ ਚੁੱਕਿਆ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ 21 ਦਿਨਾਂ ਦੇ ਲਾਕਡਾਊਨ ਦਾ ਅੱਜ ਚੌਥਾ ਦਿਨ ਹੈ।
There are 748 active #COVID19 cases so far in the country. 67 cured/discharged/migrated cases and 19 deaths: Ministry of Health and Family Welfare. pic.twitter.com/FXYk9rUza4
— ANI (@ANI) March 28, 2020
ਜਾਣਕਾਰੀ ਅਨੁਸਾਰ ਹੁਣ ਤੱਕ 814 ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 67 ਕੋਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ ਅਤੇ 748 ਮਰੀਜ਼ਾਂ ਦਾ ਇਲਾਜ ਅਜੇ ਜਾਰੀ ਹੈ। ਉੱਥੇ ਹੀ ਕੋਰੋਨਾ ਪੀੜਤ 19 ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ। ਬੀਤੇ ਸ਼ੁੱਕਰਵਾਰ ਨੂੰ ਇੱਕਲੇ ਕੇਰਲਾ ਵਿਚ ਹੀ 39 ਮਰੀਜ਼ਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਸੰਖਿਆ ਸੂਬੇ ਵਿਚ 176 ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਵੀ ਹੋਇਆ ਹੈ।
ਦੱਸ ਦਈਏ ਕਿ ਭਾਰਤ ਵਿਚ ਪਹਿਲੇ ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ 30 ਜਨਵਰੀ ਨੂੰ ਕੇਰਲਾ ਵਿਚ ਹੀ ਹੋਈ ਸੀ ਜਿਸ ਤੋਂ ਬਾਅਦ ਇਹ ਮਹਾਮਾਰੀ ਬੜੀ ਤੇਜੀ ਨਾਲ ਭਾਰਤ ਵਿਚ ਫੈਲੀ ਹੈ ਅਤੇ ਲਗਭਗ ਦੋ ਮਹੀਨਿਆਂ ਵਿਚ ਹੀ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 814 ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਬੀਤੀ 24 ਮਾਰਚ ਨੂੰ ਦੇਸ਼ ਨੂੰ ਸੰਬੋਧਨ ਕਰਨ ਦੌਰਾਨ ਪੂਰੇ ਦੇਸ਼ ਵਿਚ ਲਾਕਡਾਊਨ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਅੱਜ ਚੌਥਾ ਦਿਨ ਹੈ।
