ਭਾਰਤ ‘ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਿਹਾ ਹੈ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹਰ ਨਵੇਂ ਦਿਨ ਕੋਰੋਨਾ ਵਾਇਰਸ ਦੇ ਕੇਸਾਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹਰ ਨਵੇਂ ਦਿਨ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆਂ ਵਿਚ ਇਜਾਫ਼ਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਦੇਸ਼ ਭਰ ਵਿਚੋਂ ਕੋਰੋਨਾ ਦੇ ਕੇਸਾਂ ਦਾ ਅੰਕੜਾ 1950 ਨੂੰ ਵੀ ਪਾਰ ਕਰ ਗਿਆ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 50 ਹੋ ਗਈ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਪਿਛਲੇ 12 ਘੰਟਿਆਂ ਵਿਚ ਕੋਰੋਨਾ ਦੇ ਨਵੇਂ 131 ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਪੂਰੇ ਦੇਸ਼ ਵਿੱਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆਂ ਵੱਧ ਕੇ 1965 ਹੋ ਗਈ ਹੈ ਜਿਨ੍ਹਾਂ ਵਿਚੋਂ 151 ਲੋਕ ਠੀਕ ਵੀ ਹੋ ਗਏ ਹਨ ਜਦਕਿ 1764 ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਜਾਰੀ ਹੈ ਉੱਥੇ ਹੀ 50 ਲੋਕਾਂ ਨੇ ਹੁਣ ਤੱਕ ਆਪਣੀ ਜਾਨ ਵੀ ਗਵਾ ਦਿੱਤੀ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੇਸ਼ ਭਰ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆਂ 2 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ ਇੱਥੇ ਹੁਣ ਤੱਕ 330 ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾ ਨਾਲ ਪੈਦਾ ਹੋਏ ਹਲਾਤਾਂ ਉੱਤੇ ਚਰਚਾ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੀਐਮ ਮੋਦੀ ਕੋਰੋਨਾ ਨੂੰ ਲੈ ਕੇ ਕੀਤੇ ਗਏ ਇੰਤਜ਼ਾਮਾਂ ਅਤੇ ਭਵਿੱਖ ਵਿਚ ਚੁੱਕੇ ਜਾਣ ਵਾਲੇ ਕਦਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾਂ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ 21 ਦਿਨਾਂ ਦੇ ਲਾਕਡਾਊਨ ਦਾ ਅੱਜ ਅੱਠਵਾ ਦਿਨ ਹੈ ਇਸ ਦੌਰਾਨ ਕੇਵਲ ਜਰੂਰੀ ਸੇਵਾਵਾਂ ਹੀ ਜਾਰੀ ਰੱਖੀਆਂ ਗਈਆਂ ਹਨ ਜਦਕਿ ਬਾਕੀ ਸਾਰੀ ਗੈਰ-ਜਰੂਰੀ ਸੇਵਾਵਾਂ ਉੱਤੇ ਰੌਕ ਲਗਾਈ ਗਈ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਰਹਿਣ ਨੂੰ ਕਿਹਾ ਗਿਆ ਹੈ।

Leave a Reply

Your email address will not be published. Required fields are marked *