ਜ਼ਹਿਰੀਲੀ ਸ਼ਰਾਬ ਦੇ ਮੁੱਦੇ ‘ਤੇ ਪੰਜਾਬ ਭਾਜਪਾ ਦਾ ਚੰਡੀਗੜ੍ਹ ਵਿਚ ਕੈਪਟਨ ਸਰਕਾਰ ਵਿਰੁੱਧ ਹੱਲਾ ਬੋਲ, ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਰਸ਼ਨਕਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਘੇਰਣ ਵਿਚ ਕੋਈ ਕਸਰ ਨਹੀਂ ਛੱਡ ਰਹੀਆਂ। ਇਸੇ ਤਹਿਤ ਅੱਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜ਼ਹਿਰੀਲੀ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਘੇਰਣ ਵਿਚ ਕੋਈ ਕਸਰ ਨਹੀਂ ਛੱਡ ਰਹੀਆਂ। ਇਸੇ ਤਹਿਤ ਅੱਜ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਵੱਲੋਂ ਚੰਡੀਗੜ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਹੈ।

ਦਰਅਸਲ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਅੱਜ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਮੁੱਖ ਮੰਤਰੀ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਭਾਜਪਾ ਆਗੂ ਤਰੁਣ ਚੂਘ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਤਮਾਮ ਭਾਜਪਾ ਵਰਕਰ ਚੰਡੀਗੜ੍ਹ ਪਹੁੰਚੇ ਤੇ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ।

ਇਸ ਦੌਰਾਨ ਤਰੁਣ ਚੂਘ ਅਤੇ ਪ੍ਰਧਾਨ ਅਸ਼ਵਨੀ ਸ਼ਰਮਾ ਗੱਲ ਵਿਚ ਢੋਲ ਪਾ ਕੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਸੀ ਉਹ ਕੈਪਟਨ ਸਰਕਾਰ ਨੂੰ ਜਗਾਉਣ ਅਤੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਨਗਰ ਨਿਗਮ ਦੇ ਦਫਤਰ ਦੇ ਬਾਹਰ ਹੀ ਬੈਰੀਕੇਡਿੰਗ ਕਰ ਕੇ ਰੋਕ ਲਿਆ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰਨ ਲੱਗੇ। ਮਾਹੌਲ ਵਿਗੜਦਾ ਵੇਖ ਚੰਡੀਗੜ੍ਹ ਪੁਲਿਸ ਨੇ ਭਾਜਪਾ ਆਗੂਆਂ ਸਮੇਤ ਸਾਰੇ ਪ੍ਰਦਸ਼ਨਕਾਰੀਆਂ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਅਤੇ ਬੱਸਾਂ ਵਿਚ ਭਰ ਕੇ ਆਪਣੇ ਨਾਲ ਲੈ ਗਈ। ਦੱਸ ਦਈਏ ਕਿ ਪੰਜਾਬ ਦੇ ਤਿੰਨ  ਜ਼ਿਲ੍ਹਿਆਂ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 121 ਲੋਕਾਂ ਦੀ ਜਾਨ ਚੱਲੀ ਗਈ ਸੀ ਜਿਸ ਤੋਂ ਬਾਅਦ ਲਗਾਤਰ ਵਿਰੋਧੀ ਪਾਰਟੀਆਂ ਇਸ ਮੁੱਦੇ ਉੱਤੇ ਸਰਕਾਰ ਨੂੰ ਘੇਰ ਰਹੀਆਂ  ਹਨ।

Leave a Reply

Your email address will not be published. Required fields are marked *