ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵਿਚ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਖਤ ਹੁੰਦੇ ਵਿਖਾਈ ਦੇ ਰਹੇ ਹਨ। ਦਰਅਸਲ ਅੱਜ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ”ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਨਾਲ ਜੁੜੇ ਸਾਰੇ ਮੁਲਜ਼ਮਾਂ ਦੀ ਧਰ ਪਕੜ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਹੈ ਅਤੇ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ ਉਸਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਮੌਤਾਂ ਨਹੀਂ ਬਲਕਿ ਕਤਲ ਹੋਇਆ ਹੈ।
ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਇਕ ਪਾਸੇ ਪੰਜਾਬ ਕੋਰੋਨਾ ਨਾਲ ਲੜਾਈ ਲੜ ਰਿਹਾ ਹੈ ਦੂਜੇ ਪਾਸੇ ਅਜਿਹੇ ਗੈਰ ਕਾਨੂੰਨੀ ਅਤੇ ਬੇਸਮਝੇ ਲੋਕ ਹਨ ਜਿਨ੍ਹਾਂ ਨੇ ਖਰਾਬ ਸ਼ਰਾਬ ਵੇਚੀ ਹੈ ਅਤੇ ਇਸ ਨਾਲ ਸੂਬੇ ਵਿਚ 111 ਮੌਤਾਂ ਹੋਈਆਂ ਹਨ, ਜਿਸ ਕਰਕੇ ਮੈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਨੂੰ ਇਸ ਘਟਨਾ ਵਿਚ ਜ਼ਿੰਮੇਵਾਰ ਲੋਕਾਂ ਨੂੰ ਦੋ ਫੜ੍ਹਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਹੈ”। ਸੀਐਮ ਕੈਪਟਨ ਨੇ ਅੱਗੇ ਕਿਹਾ ਕਿ ” ਜਿਨ੍ਹਾਂ ਨੇ ਇਹ ਸ਼ਰਾਬ ਵੇਚੀ ਉਹ ਇਸ ਗੱਲ ਨੂੰ ਜਾਣਦੇ ਸਨ ਕਿ ਇਹ ਸ਼ਰਾਬ ਖਰਾਬ ਹੈ ਅਤੇ ਇਸ ਨਾਲ ਬੰਦੇ ਮਰਨਗੇ ਪਰ ਬਾਵਜੂਦ ਇਸ ਦੇ ਉਨ੍ਹਾਂ ਨੇ ਅਜਿਹਾ ਕੰਮ ਕੀਤਾ, ਇਸ ਲਈ ਇਹ ਮੌਤਾਂ ਨਹੀਂ ਬਲਕਿ ਇਕ ਕਿਸਮ ਦਾ ਖੂਨ(ਕਤਲ) ਹੋਇਆ ਹੈ”। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕੋਈ ਸਿਆਸਤਦਾਨ ਹੋਵੇ ਜਾਂ ਫਿਰ ਕੋਈ ਸਰਕਾਰੀ ਮਹਿਕਮੇ ਨਾਲ ਸਬੰਧਤ ਵਿਅਕਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ”ਨਾਜਾਇਜ਼ ਸ਼ਰਾਬ ਕਾਰਨ ਲੋਕਾਂ ਦੀਆਂ ਹੋਈਆਂ ਮੌਤਾਂ ਦਾ ਮੈਨੂੰ ਬੇਹੱਦ ਦੁੱਖ ਹੈ ਅਤੇ ਮੈਂ, ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਤੁਹਾਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਹ ਬਖਸ਼ਿਆ ਨਹੀਂ ਜਾਵੇਗਾ ਤੇ ਉਸਨੂੰ ਸਖ਼ਤ ਤੋਂ ਸਖ਼ਤ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇਗੀ”।
