ਜ਼ਹਿਰੀਲੀ ਸ਼ਰਾਬ ਮਾਮਲੇ ‘ਤੇ ਆਪਣੀ ਸਰਕਾਰ ਨੂੰ ਘੇਰਣ ਵਾਲੇ ਸਾਂਸਦ ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਗਈ ਵਾਪਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜ਼ਹਿਰੀਲੀ ਸ਼ਰਾਬ ਦੇ ਮੁੱਦੇ ਉੱਤੇ ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਆਪਸੀ ਕਾਟੋ ਕਲੇਸ਼ ਸ਼ਿਖਰਾਂ ਉੱਤੇ ਨਜ਼ਰ ਆ ਰਿਹਾ ਹੈ। ਦਰਅਸਲ ਜ਼ਹਿਰੀਲੀ ਸ਼ਰਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜ਼ਹਿਰੀਲੀ ਸ਼ਰਾਬ ਦੇ ਮੁੱਦੇ ਉੱਤੇ ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਆਪਸੀ ਕਾਟੋ ਕਲੇਸ਼ ਸ਼ਿਖਰਾਂ ਉੱਤੇ ਨਜ਼ਰ ਆ ਰਿਹਾ ਹੈ। ਦਰਅਸਲ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਉੱਤੇ ਆਪਣੀ ਹੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਹੁਣ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਸੂਬਾ ਸਰਕਾਰ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ”ਸਾਂਸਦ ਪ੍ਰਤਾਪ ਸਿੰਘ ਬਾਜਵਾ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਕ ਮੁਲਾਂਕਣ ਤੋਂ ਪਤਾ ਚੱਲਿਆ ਹੈ ਕਿ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ ਅਤੇ ਕਿਸੇ ਵੀ ਸਥਿਤੀ ਵਿਚ ਹੁਣ ਉਨ੍ਹਾਂ ਕੋਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਕੇਂਦਰੀ ਸੁਰੱਖਿਆ ਪ੍ਰਾਪਤ ਹੈ”। ਦੱਸ ਦਈਏ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵਿਚ ਸ਼ੁਰੂ ਹੋਈ ਆਪਸੀ ਖਿਚੋਤਾਨ ਘੱਟਣ ਦਾ ਨਾਮ ਨਹੀਂ ਲੈ ਰਿਹਾ ਹੈ। ਸਾਂਸਦ ਪ੍ਰਤਾਪ ਸਿੰਘ ਬਾਜਵਾ ਅਤੇ ਸਮਸ਼ੇਰ ਦੂਲੋ ਦੁਆਰਾ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈ ਮੌਤਾਂ ਦੇ ਉੱਤੇ ਆਪਣੀ ਹੀ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਇੰਨਾ ਹੀ ਨਹੀਂ ਇਨ੍ਹਾਂ ਮੌਤਾਂ ਲਈ ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ ਅਤੇ ਕਿਹਾ ਹੈ ਕਿ ਐਕਸਾਈਜ਼ ਵਿਭਾਗ ਉਨ੍ਹਾਂ ਕੋਲ ਹੈ ਜਿਸ ਕਰਕੇ ਇਨ੍ਹਾਂ ਮੌਤਾਂ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੀ ਹੀ ਬਣਦੀ ਹੈ।

ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੋਵਾਂ ਸਾਂਸਦਾਂ ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਸੀ ਜਿਸ ਦਾ ਜਵਾਬ ਦਿੰਦਿਆ ਪ੍ਰਤਾਪ ਬਾਜਵਾ ਨੇ ਕਿਹਾ ਕਿ ਜਾਖੜ ਸਾਨੂੰ ਪਾਰਟੀ ਵਿਚੋਂ ਕੱਢਣ ਵਾਲਾ ਕੋਣ ਹੁੰਦਾ ਹੈ। ਉਨ੍ਹਾਂ ਕਿਹਾ ਹੈ ਕਿ ”ਕਿਸੇ ਵਿਚ ਉਨ੍ਹਾਂ ਨੂੰ ਪਾਰਟੀ ਤੋਂ ਕੱਢਣ ਦੀ ਹਿੰਮਤ ਨਹੀਂ ਹੈ। ਮੇਰੇ ਅਤੇ ਸਮਸ਼ੇਰ ਦੁੱਲੋ ਦੇ ਪਰਿਵਾਰ ਨੇ ਕਾਂਗਰਸ ਲਈ ਆਪਣਾ ਬਲਿਦਾਨ ਤੱਕ ਦਿੱਤਾ ਹੈ। ਸਾਨੂੰ ਸਵਾਲ ਚੁੱਕਣ ਵਾਲੇ ਖੁਦ ਅਸਲੀ ਕਾਂਗਰਸੀ ਨਹੀਂ ਹਨ”। ਪ੍ਰਤਾਪ ਬਾਜਵਾ ਨੇ ਇਹ ਵੀ ਮੰਗ ਕੀਤੀ ਹੈ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਦੁਆਰਾ ਬਣਾਈ ਐਸਆਈਟੀ ਦੀ ਥਾਂ ਸੀਬੀਆਈ ਤੋਂ ਹੀ ਕਰਵਾਉਣੀ ਚਾਹੀਦੀ ਹੈ ਤਾਂ ਹੀ ਵੱਡੇ ਮੱਗਰਮੱਛਾਂ ਉੱਤੇ ਨੱਥ ਪਾਈ ਜਾ ਸਕਦੀ ਹੈ।

Leave a Reply

Your email address will not be published. Required fields are marked *