ਦਿੱਲੀ ਵਿਚ ਮੁੜ ਵੱਧ ਰਹੇ ਕੋਰੋਨਾ ਕੇਸਾਂ ‘ਤੇ ਕੇਜਰੀਵਾਲ ਨੇ ਕੀਤੀ ਹੰਗਾਮੀ ਮੀਟਿੰਗ, ਲਏ ਵੱਡੇ ਫੈਸਲੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਰਾਜਧਾਨੀ ਦਿੱਲੀ ਵਿਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦਿਆਂ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਰਾਜਧਾਨੀ ਦਿੱਲੀ ਵਿਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦਿਆਂ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੰਗਾਮੀ ਮੀਟਿੰਗ ਕੀਤੀ ਜਿਸ ਵਿਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਸਮੇਤ ਦਿੱਲੀ ਦੇ ਮੁੱਖ ਸਕੱਤਰ ਅਤੇ ਸਿਹਤ ਮੰਤਰਾਲੇ ਦੇ ਵੱਡੇ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਅਗਲੇ ਹਫਤੇ ਤੋਂ ਦਿੱਲੀ ਵਿਚ ਕੋਰੋਨਾ ਟੈਸਟਿੰਗ ਨੂੰ ਦੁੱਗਣਾ ਕੀਤਾ ਜਾਵੇਗਾ ਇਸ ਗੱਲ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਖੁਦ ਡਿਜੀਟਲ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।

ਸੀਐਮ ਕੇਜਰੀਵਾਲ ਨੇ ਵੱਧ ਰਹੇ ਕੇਸਾਂ ਉੱਤੇ ਚਿੰਤਾਂ ਪ੍ਰਗਟਾਉਂਦੇ ਕਿਹਾ ਕਿ ਇਸ ਨੂੰ ਜ਼ਿਆਦਾ ਵੱਧਣ ਨਹੀਂ ਦਿੱਤਾ ਜਾਵੇਗਾ। ਕੇਜਰੀਵਾਲ ਮੁਤਾਬਕ ਦਿੱਲੀ ਵਿਚ ਅਗਲੇ ਹਫਤੇ ਤੋਂ 20 ਹਜ਼ਾਰ ਦੀ ਥਾਂ 40 ਹਜ਼ਾਰ ਟੈਸਟ ਕੀਤੇ ਜਾਣਗੇ ਤਾਂਕਿ ਵੱਧ ਤੋਂ ਵੱਧ ਲੋਕਾਂ ਦੇ ਸੰਕਰਮਨ ਦੇ ਬਾਰੇ ਵਿਚ ਪਤਾ ਲੱਗ ਸਕੇ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਦਿੱਲੀ ਵਿਚ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਸਾਂਹ ਲੈਣ ਵਿਚ ਸਮੱਸਿਆ ਆ ਰਹੀ ਹੈ। ਇਸ ਕਰਕੇ ਘਰ ਉੱਤੇ ਇਲਾਜ ਲਈ ਆਕਸੀਜਨ ਦੀ ਵਿਵਸਥਾ ਕਰਨ ਦਾ ਫੈਸਲਾ ਕੀਤਾ ਹੈ ਅਤੇ ਲੋੜ ਪੈਣ ਉੱਤੇ ਘਰਾਂ ਵਿਚ ਹੀ ਆਕਸੀਜਨ ਸਿਲੈਂਡਰ ਉੱਪਲਬਧ ਕਰਵਾਏ ਜਾਣਗੇ। ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਲਈ 14130 ਬੈੱਡ ਰੱਖੇ ਗਏ ਹਨ, ਜਿਨ੍ਹਾਂ ਵਿਚੋਂ 10448 ਬੈੱਡ ਅਜੇ ਵੀ ਖਾਲ੍ਹੀ ਹਨ ਅਤੇ ਜ਼ਿਆਦਾਤਰ ਮਰੀਜ਼ਾਂ ਦਾ ਇਲਾਜ਼ ਹੋਮ ਆਈਸੋਲੇਸ਼ਨ ਵਿਚ ਹੀ ਹੋ ਰਿਹਾ ਹੈ। ਉਨ੍ਹਾਂ ਨੇ ਹੋਮ ਆਈਸੋਲੇਸ਼ਨ ਦੇ ਫੈਸਲੇ ਨੂੰ ਸਫਲ ਦੱਸਦਿਆਂ ਕਿਹਾ ਕਿ 14 ਜੁਲਾਈ ਤੋਂ ਬਾਅਦ ਹੋਮ ਆਈਸੋਲੇਸ਼ਨ ਵਿਚ ਇਕ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਦੱਸ ਦਈਏ ਕਿ ਦਿੱਲੀ ਵਿਚ ਮੰਗਲਵਾਰ ਨੂੰ 1544 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਅਤੇ 17 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 164,071 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 4330 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 147,743 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 11,998 ਹੋ ਗਈ ਹੈ।

Leave a Reply

Your email address will not be published. Required fields are marked *