ਪੰਜਾਬ ‘ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕਹਿਰ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਨੇ 10 ਜ਼ਿਲ੍ਹਿਆਂ ‘ਚ ਕੀਤੇ ਇਹ ਪ੍ਰਬੰਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਚ ਵੱਧ ਰਹੇ ਕੋਰੋਨਾ ਦੇ ਕਹਿਰ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਪੁਖਤਾ ਪ੍ਰਬੰਧ ਕਰਦੀ ਵਿਖਾਈ ਦੇ ਰਹੀ ਹੈ। ਦਰਅਸਲ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਚ ਵੱਧ ਰਹੇ ਕੋਰੋਨਾ ਦੇ ਕਹਿਰ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਪੁਖਤਾ ਪ੍ਰਬੰਧ ਕਰਦੀ ਵਿਖਾਈ ਦੇ ਰਹੀ ਹੈ। ਦਰਅਸਲ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤੇ ਹਨ।  ਇਸ ਤੋਂ ਇਲਾਵਾ 100-100 ਬਿਸਤਿਰਆਂ ਦੀ ਸਮਰੱਥਾ ਵਾਲੇ ਅਜਿਹੇ ਕੇਂਦਰ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਛੇਤੀ ਹੀ ਖੋਲ੍ਹੇ ਜਾਣ ਦੀ ਗੱਲ ਕਹੀ ਗਈ ਹੈ।

10 ਜ਼ਿਲ੍ਹਿਆਂ ਵਿੱਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ‘ਚ 1000-1000 ਬਿਸਤਰਿਆਂ ਦੀ ਸਮਰੱਥਾ ਹੈ, ਜਦਕਿ ਪਟਿਆਲਾ ਵਿੱਚ 470, ਬਠਿੰਡਾ ਵਿੱਚ 950, ਲੁਧਿਆਣਾ ਵਿੱਚ 1200, ਸੰਗਰੂਰ ਵਿੱਚ 800,ਮੁਹਾਲੀ ਦੇ ਗਿਆਨ ਸਾਗਰ ਹਸਪਤਾਲ ਵਿਚ 500, ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000, ਪਠਾਨਕੋਟ ਵਿੱਚ 400, ਫਾਜ਼ਿਲਕਾ ਵਿੱਚ 100 ਅਤੇ ਫਰੀਦਕੋਟ ਵਿੱਚ 100 ਬਿਸਤਿਰਆਂ ਦੀ ਸਮਰੱਥਾ ਹੈ।

ਸਰਕਾਰ ਦੁਆਰਾ ਦਿੱਤੀ ਜਾਣਕਾਰੀ ਮੁਤਬਾਕ 7520 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ ਵਿੱਚ ਇਨ੍ਹਾਂ ਨੂੰ 28000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਵਿੱਚ ਢੁਕਵੀਂ ਸਫਾਈ ਅਤੇ ਸੁਰੱਖਿਆ ਸੁਵਿਧਾਵਾਂ ਦੇ ਨਾਲ-ਨਾਲ ਵਧੀਆ ਬੈੱਡ ਹਨ ਜਿਨ੍ਹਾਂ ਦੀ ਨਿਗਰਾਨੀ ਡਾਕਟਰਾਂ, ਨਰਸਾਂ, ਫਾਰਮਾਸਿਸਟਾਂ, ਸਿਹਤ ਪ੍ਰਸ਼ਾਸਕਾਂ ਅਤੇ ਕੌਂਸਲਰਾਂ ਵੱਲੋਂ ਦਿਨ-ਰਾਤ ਕੀਤੀ ਜਾ ਰਹੀ ਹੈ। ਇੱਥੇ ਆਕਸੀਜ਼ਨ, ਈ.ਸੀ.ਜੀ., ਮੈਡੀਕਲ ਸਪਲਾਈ ਆਦਿ ਵਰਗੀਆਂ ਲੋੜੀਂਦੀਆਂ ਸਾਰੀਆਂ ਹੰਗਾਮੀ ਸੇਵਾਵਾਂ ਮੌਜੂਦ ਹਨ।ਮਰੀਜ਼ ਦੀ ਸਿਹਤ ਖਰਾਬ ਹੋਣ ਦੀ ਸਥਿਤੀ ਨਾਲ ਨਿਪਟਣ ਲਈ ਇਨ੍ਹਾਂ ਕੇਂਦਰਾਂ ਵਿੱਚ ਐਂਬੂਲੈਂਸ ਸਮੇਤ ਸਾਰੇ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਲੋੜ ਪੈਣ ‘ਤੇ ਮਰੀਜ਼ਾਂ ਨੂੰ ਤੁਰੰਤ ਵੱਡੇ ਕੇਂਦਰ ਵਿੱਚ ਲਿਜਾਇਆ ਜਾ ਸਕੇ।

Leave a Reply

Your email address will not be published. Required fields are marked *