‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ…

DAY 74 OF GANGSTRAN TE VAAR: PUNJAB POLICE CONDUCTS 551 RAIDS; 245 HELD

ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 332 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,606 ਹੋ ਗਈ ਹੈ।

ਇਨ੍ਹਾਂ ਛਾਪਿਆਂ ਦੇ ਵਜੋਂ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.1 ਕਿਲੋ ਹੈਰੋਇਨ ਅਤੇ 25,400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 353 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ‘ਤੇ ਵਾਰ’ ਫ਼ੈਸਲਾਕੁੰਨ ਜੰਗ ਜਾਰੀ ਹੈ ਅਤੇ ਇਸ ਦੇ 8ਵੇਂ ਦਿਨ ਸੂਬੇ ਭਰ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਕਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *