ਰਾਜਿੰਦਰਾ ਹਸਪਤਾਲ ਵਿਚ ਅੰਗ ਕੱਢਣ ਅਤੇ ਕੋਵਿਡ-19 ਸਬੰਧੀ ਅਫਵਾਹਾਂ ਫੈਲਾਉਣ ਵਾਲਾ ਨੰਬਰਦਾਰ ਹੋਇਆ ਗਿਰਫ਼ਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਵਿਡ-19 ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਠੱਲ ਪਾਉਣ ਅਤੇ ਅਜਿਹਾ ਕਰਨ ਵਾਲਿਆਂ ’ਤੇ ਲਗਾਤਾਰ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਲੁਧਿਆਣਾ ਦੇ ਜੱਟਪੁਰਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਵਿਡ-19 ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਠੱਲ ਪਾਉਣ ਅਤੇ ਅਜਿਹਾ ਕਰਨ ਵਾਲਿਆਂ ’ਤੇ ਲਗਾਤਾਰ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਲੁਧਿਆਣਾ ਦੇ ਜੱਟਪੁਰਾ ਪਿੰਡ ਦੇ ਨੰਬਰਦਾਰ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨੁੱਖੀ ਅੰਗਾਂ ਦੀ ਤਸਕਰੀ ਬਾਰੇ ਸ਼ੋਸ਼ਲ ਮੀਡੀਆਂ ਉਤੇ ਝੂਠੀ ਅਤੇ ਇਤਰਾਜਯੋਗ ਪੋਸਟ ਅਪਲੋਡ ਕਰਨ ਅਤੇ ਕੋਵਿਡ -19 ਸਬੰਧੀ ਅਫਵਾਹਾਂ ਫੈਲਾਉਣ ਦੇ ਆਰੋਪ ਵਿਚ ਗਿ੍ਰਫਤਾਰ ਕੀਤਾ ਹੈ।

ਮੁਲਜਮ ਦੀ ਪਛਾਣ ਮਨਦੀਪ ਸਿੰਘ ਉਰਫ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਜੱਟਪੁਰਾ ਥਾਣਾ ਹਠੂਰ ਵਜੋਂ ਹੋਈ ਹੈ। ਇਸ ਉਕਤ ਵਿਰੁੱਧ ਮਿਤੀ 07.09.2020 ਨੂੰ ਥਾਣਾ ਹਠੂਰ ਵਿਖੇ ਆਈਪੀਸੀ ਦੀ ਧਾਰਾ 188 ਅਤੇ ਆਫਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਐਫਆਈਆਰ ਨੰਬਰ 72 ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਮਨਦੀਪ ਨੇ ਆਪਣੇ ਫੇਸਬੁੱਕ ਪ੍ਰੋਫਾਈਲ “ਦੀਪਾ ਢਿੱਲੋਂ ਜੱਟਪੁਰਾ” ਤੇ 24.08.2020 ਨੂੰ ਇੱਕ ਪੋਸਟ ਅਪਲੋਡ ਕੀਤੀ ਸੀ ਜਿਸ ਵਿੱਚ ਉਸਨੇ ਰਾਜਿੰਦਰਾ ਹਸਪਤਾਲ ਪਟਿਆਲਾ ਬਾਰੇ ਅਲੋਚਨਾਤਮਕ ਟਿੱਪਣੀਆਂ ਕੀਤੀਆਂ ਸਨ ਅਤੇ ਇਸ ਨੂੰ ਮਨੁੱਖੀ ਅੰਗਾਂ ਦੀ ਤਸਕਰੀ ਦਾ ਕੇਂਦਰ ਦੱਸਦਿਆਂ ਬੇਬੁਨਿਆਦ ਇਲਜਾਮ ਲਗਾਇਆ ਕਿ ਉਥੇ ਟੀਕੇ ਲਗਾ ਕੇ ਲੋਕਾਂ ਨੂੰ ਮਾਰ ਦਿੱਤਾ ਜਾਂਦਾ ਹੈ।

ਬੁਲਾਰੇ ਮੁਤਾਬਕ ਦੋਸ਼ੀ ਨੇ ਕਬੂਲਿਆ ਹੈ ਕਿ ਉਸਨੇ ਹਫੜਾ-ਦਫੜੀ ਵਿੱਚ ਜਜ਼ਬਾਤੀ ਹੋ ਕੇ ਇਹ ਪੋਸਟ ਅਪਲੋਡ ਕੀਤੀ ਸੀ ਕਿਉਂਕਿ ਹਾਲ ਹੀ ਵਿੱਚ ਉਸਦੇ ਚਾਚੇ (ਉਸਦੇ ਪਿੰਡ ਦੇ ਸਰਪੰਚ) ਦੀ ਮੌਤ ਕੋਵਿਡ -19 ਕਾਰਨ ਹੋਈ ਸੀ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਅਪਲੋਡ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ ਅਤੇ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਉਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਵਿਸ਼ੇਸ਼ ਤੌਰ ‘ਤੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀਜੀਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਮਹਾਂਮਾਰੀ ਬਾਰੇ ਲੋਕਾਂ ਵਿਚ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਸਾਰੀਆਂ ਅਫਵਾਹਾਂ ਅਤੇ ਵੈੱਬ ਚੈਨਲਾਂ‘ ਤੇ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *