ਰਾਸ਼ਟਰੀ ਖੇਡ ਦਿਵਸ ਉੱਤੇ ਪੀਐਮ ਮੋਦੀ ਨੇ ਦਿੱਤੀ ਵਧਾਈ, ਧਿਆਨਚੰਦ ਨੂੰ ਕੀਤਾ ਯਾਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ 29 ਅਗਸਤ ਨੂੰ ਪੂਰੇ ਦੇਸ਼ ‘ਚ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਪ੍ਰਧਾਨ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ 29 ਅਗਸਤ ਨੂੰ ਪੂਰੇ ਦੇਸ਼ ‘ਚ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਦੇਸ਼ ਵਾਸੀਆਂ ਨੂੰ ਖੇਡ ਦਿਵਸ ਦੀ ਵਧਾਈ ਦਿੱਤੀ ਹੈ, ਉੱਥੇ ਹੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਟਵਿੱਟਰ ਉੱਤੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਨੂੰ ਵੀ ਯਾਦ ਕੀਤਾ।

ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ”ਅੱਜ ਰਾਸ਼ਟਰੀ ਖੇਡ ਦਿਵਸ ਉੱਤੇ ਅਸੀ ਮੇਜਰ ਧਿਆਨਚੰਦ ਨੂੰ ਸ਼ਰਧਾਂਜ਼ਲੀ ਦਿੰਦੇ ਹਾਂ, ਜਿਨ੍ਹਾਂ ਦੇ ਹਾਕੀ ਸਟੀਕ ਦੇ ਜਾਦੂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਹ ਸਾਡੇ ਪ੍ਰਤਿਭਾਵਾਨ ਅਥਲੀਟਾਂ ਦੀ ਸਫਲਤਾ ਦੇ ਲਈ ਪਰਿਵਾਰਾਂ, ਕੋਚਾਂ ਅਤੇ ਸਹਿਯੋਗੀ ਕਰਮਚਾਰੀਆਂ ਦੁਆਰਾ ਦਿੱਤੇ ਗਏ ਸ਼ਾਨਦਾਰ ਸਮੱਰਥਨ ਦੀ ਸਹਾਰਨਾ ਕਰਨ ਦਾ ਵੀ ਦਿਨ ਹੈ”। ਪੀਐਮ ਮੋਦੀ ਨੇ ਅੱਗੇ ਲਿਖਿਆ ”ਰਾਸ਼ਟਰੀ ਖੇਡ ਦਿਵਸ ਉਨ੍ਹਾਂ ਸਾਰੇ ਮਿਸਾਲੀ ਖਿਡਾਰੀਆਂ ਦੀਆਂ ਕਮਾਲ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਦਾ ਦਿਨ ਹੈ, ਜਿਨ੍ਹਾਂ ਨੇ ਵੱਖ-ਵੱਖ ਖੇਡਾਂ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ ਅਤੇ ਸਾਡੇ ਰਾਸ਼ਟਰ ਨੂੰ ਮਾਣ ਦਿਵਾਇਆ ਹੈ। ਉਨ੍ਹਾਂ ਦੀ ਲਗਨ ਅਤੇ ਦ੍ਰਿੜਤਾ ਸ਼ਾਨਦਾਰ ਹੈ”।

ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਵਿਚ ਕਿਹਾ, ”ਭਾਰਤ ਸਕਾਰ ਖੇਡ ਨੂੰ ਪ੍ਰਸਿੱਧ ਬਣਾਉਣ ਅਤੇ ਭਾਰਤ ਵਿਚ ਖੇਡ ਪ੍ਰਤਿਭਾ ਨੂੰ ਸਮੱਰਥਨ ਦੇਣ ਲਈ ਬਹੁਤ ਸਾਰੇ ਯਤਨ ਕਰ ਰਹੀ ਹੈ। ਨਾਲ ਹੀ ਮੈ ਸਾਰਿਆਂ ਨੂੰ ਖੇਡਾਂ ਅਤੇ ਤੰਦਰੁਸਤੀ ਦੀ ਕਸਰਤ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਾ ਹਾਂ। ਇਹ ਕਰਨ ਦੇ ਬਹੁਤ ਸਾਰੇ ਫਾਇਦੇ ਹਨ। ਹਰ ਕੋਈ ਖੇਡ ਨਾਲ ਖੁਸ਼ ਅਤੇ ਤੰਦਰੁਸਤ ਹੋ ਸਕਦਾ ਹੈ!”

ਜ਼ਿਕਰਯੋਗ ਹੈ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦਾ ਜਨਮ 29 ਅਗਸਤ 1905 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਸ਼ਹਿਰ ਵਿਚ ਹੋਇਆ ਸੀ। ਹਾਕੀ ਵਿਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਸਨਮਾਨ ਦੇਣ ਦੇ ਮਕਸਦ ਨਾਲ ਹਰ ਸਾਲ 29 ਅਗਸਤ ਨੂੰ ਪੂਰੇ ਦੇਸ਼ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ।

Leave a Reply

Your email address will not be published. Required fields are marked *