ਸ਼੍ਰੋਮਣੀ ਕਮੇਟੀ ਨੇ ਨਨਕਾਣਾ ਸਾਹਿਬ, ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਭੇਂਟ

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰੇ ਦਮਦਮੀ ਟਕਸਾਲ, ਬੀਬੀ ਰਵਿੰਦਰ ਕੌਰ ਅਜਰਾਣਾ ਤੋਂ ਇਲਾਵਾ ਜੱਥੇ ’ਚ ਜਨਰਲ ਪ੍ਰਬੰਧਕ ਵਜੋਂ ਸ. ਗੁਰਿੰਦਰਪਾਲ ਸਿੰਘ ਠਰੂ ਤੇ ਸ. ਕਰਨਜੀਤ ਸਿੰਘ ਵਲੋਂ ਅੱਜ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਭੇਂਟ ਕੀਤੀ।

 

ਪਾਕਿਸਤਾਨ ਤੋਂ ਪ੍ਰੋ. ਸਰਚਾਂਦ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਨਨਕਾਣਾ ਸਾਹਿਬ ਵਿਖੇ ਸੰਗਤਾ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਉਨ੍ਹਾਂ ਨੂੰ ਜੁਲਾਈ 2019 ਤੋਂ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪਹਿਲੇ ਮਹੀਨੇ ਦੀ ਸਹਾਇਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤਾਂ ਨੂੰ ਪਾਕਿਸਤਾਨ ਵਿਖੇ ਪ੍ਰਦਾਨ ਕੀਤੀ ਸੀ।

ਪਾਕਿਸਤਾਨ ਭੇਜੇ ਗਏ ਜੱਥੇ ਦੇ ਆਗੂਆਂ ਰਾਹੀਂ ਅਗਸਤ ਤੋਂ ਨਵੰਬਰ 2019 ਤੱਕ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਭਾਰਤੀ ਕਰੰਸੀ ਦੇ 84 ਹਜ਼ਾਰ ਰੁਪਏ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਅਤੇ ਉਨ੍ਹਾਂ ਦੇ ਜੱਥੇ ਨੂੰ ਹਰ ਮਹੀਨੇ ਇਹ ਸਹਾਇਤਾ ਰਾਸ਼ੀ ਦੇਣ ਦੀ ਪ੍ਰਵਾਨਗੀ ਹੋਈ ਹੈ। ਕਿਹਾ ਕਿ ਇਨ੍ਹਾਂ ਨੂੰ ਇਹ ਰਾਸ਼ੀ ਭੇਜਣਾ ਸਾਡੀ ਮੁਖ ਜਿੰਮੇਵਾਰੀ ਹੋਵੇਗੀ।

 

 

 

 

 

Leave a Reply

Your email address will not be published. Required fields are marked *