ਸੀਐਮ ਕੈਪਟਨ ਵੱਲੋਂ ਕੀਤੀ ਗਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਨੀਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਨੀਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ।

ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਐਨ.ਐਫ.ਐਸ.ਏ. ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ। ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਯੋਗ ਵਿਅਕਤੀਆਂ ਨੂੰ ਸੂਬਾ ਸਰਕਾਰ ਦੁਆਰਾ ਫੰਡ ਕੀਤੀ ਇਕ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ ਜਿਸ ਦੇ ਵੇਰਵੇ ਛੇਤੀ ਹੀ ਦੱਸੇ ਜਾਣਗੇ।

ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡਿਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭਿ੍ਰਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਮ ਦੀ ਖੁੱਲ ਹੋਵੇਗੀ। ਸੀਐਮ ਮੁਤਾਬਕ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।

ਮੁੱਖ ਮੰਤਰੀ ਨੇ ਕਿਹਾ ਅੱਗੇ ਕੇਂਦਰ ਸਰਕਾਰ ਉੱਤੇ ਨਿਸ਼ਾਨਾਂ ਲਗਾਉਂਦਿਆਂ ਕਿਹਾ ਕਿ ਕਿਸਾਨਾਂ ਨੇ ਸੂਬੇ ਅਤੇ ਦੇਸ਼ ਦਾ ਸਖਤ ਘਾਲਣਾ ਘਾਲ ਕੇ ਢਿੱਡ ਭਰਿਆ ਹੈ ਅਤੇ ਇਹ ਕੇਂਦਰ ਦੇ ਆਰਡੀਨੈਂਸ ਜੋ ਕਿ ਘੱਟ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਮੁੱਢ ਬੰਨਦੇ ਹਨ, ਕਿਸਾਨਾਂ ਲਈ ਵਿਨਾਸ਼ਕਾਰੀ ਸਾਬਤ ਹੋਣਗੇ। ਉੱਥੇ ਹੀ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਮੁੱਦੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਹੋਰ ਸਮੱਸਿਆ ਹੈ ਜਿਸ ਦਾ ਸਾਹਮਣਾ ਪੰਜਾਬ ਨੂੰ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸਰੋਤ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਇਕ ਮੀਟਿੰਗ ਕੀਤੀ ਹੈ ਪਰ ਇਹ ਸਮੱਸਿਆ ਸੂਬੇ ਦਾ ਪਿੱਛਾ ਨਹੀਂ ਛੱਡ ਰਹੀ। ਪਿਘਲ ਰਹੇ ਗਲੇਸ਼ੀਅਰਾਂ ਅਤੇ ਸੂਬੇ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ ਪੱਧਰ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਸਥਿਤੀ ਨਾਜ਼ੁਕ ਹੈ ਅਤੇ ਸੂਬਾ ਕਿਸੇ ਵੀ ਹੋਰ ਕਿਸੇ ਵੀ ਸੂਬੇ ਨੂੰ ਪਾਣੀ ਦੀ ਹਾਲਤ ਵਿੱਚ ਬਿਲਕੁਲ ਨਹੀਂ ਹੈ।

Leave a Reply

Your email address will not be published. Required fields are marked *