ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਦਾ ਮਾਮਲਾ ਹਰ ਦਿਨ ਗਹਿਰਾਉਂਦਾ ਹੀ ਜਾ ਰਿਹਾ ਹੈ। ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਏ ਹਵਾਲੇ ਹੋ ਗਈ ਹੈ ਪਰ ਇਹ ਕੇਸ ਹੁਣ ਸੁਪਰੀਮ ਕੋਰਟ ਵਿਚ ਵੀ ਪਹੁੰਚ ਚੁੱਕਿਆ ਹੈ ਜਿੱਥੇ ਇਸ ਕੇਸ ਦੀਆਂ ਸਾਰੀਆਂ ਧੀਰਾਂ ਨੇ ਆਪਣਾ ਜਵਾਬ ਦਾਖਲ ਕੀਤਾ ਹੈ। ਉੱਥੇ ਹੀ ਅੱਜ ਸ਼ਨੀਵਾਰ ਨੂੰ ਯੋਗਗੁਰੂ ਬਾਬਾ ਰਾਮਦੇਵ ਨੇ ਸੁਸ਼ਾਂਤ ਦੀ ਆਤਮਾ ਦੀ ਸ਼ਾਂਤੀ ਲਈ ਹਵਨ ਕੀਤਾ ਹੈ।
मैंने श्री सुशान्तजी के परिजनों से बात की,उनका दर्द सुना तो मेरी भी रूह कांप उठी,हम सब पतंजलि में उस दिवंगत आत्मा के लिये प्रार्थना कर रहे हैं,सुशान्त राजपूत और उनके परिजनों को न्याय मिले,@ANI@Republic_Bharat@indiatvnews@aajtak #SushantSinghRajput #justicforsushatsinghrajput pic.twitter.com/tW2nqjV27B
— स्वामी रामदेव (@yogrishiramdev) August 15, 2020
ਦਰਅਸਲ ਯੋਗਗੁਰੂ ਬਾਬਾ ਰਾਮਦੇਵ ਨੇ ਆਪਣੇ ਟਵੀਟਰ ਅਕਾਊਂਟ ਤੋਂ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚ ਉਹ ਹਵਨ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨਾਲ ਰਾਮਦੇਵ ਨੇ ਲਿਖਿਆ ਹੈ ਕਿ ”ਮੈ ਸੁਸ਼ਾਂਤ ਦੇ ਪਰਿਵਾਰ ਨਾਲ ਗੱਲ ਕੀਤੀ, ਉਨ੍ਹਾਂ ਦਾ ਦਰਦ ਸੁਣਿਆ ਤਾਂ ਮੇਰੀ ਰੂਹ ਕੰਬ ਉੱਠੀ, ਅਸੀ ਸਾਰੇ ਪਤੰਜਲੀ ਵਿਚ ਉਸ ਵਿਛੜੀ ਆਤਮਾ ਲਈ ਪ੍ਰਾਰਥਨਾ ਕਰ ਰਹੇ ਹਾਂ, ਸੁਸ਼ਾਂਤ ਰਾਜਪੂਤ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਮਿਲੇ”।
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਮੁੰਬਈ ਸਥਿਤ ਆਪਣੇ ਫਲੈਟ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ ਅਤੇ ਉਦੋਂ ਤੋਂ ਹੀ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਪਰ ਪਿਛਲੇ ਮਹੀਨੇ ਸੁਸ਼ਾਤ ਸਿੰਘ ਦੇ ਪਿਤਾ ਕੇਕੇ ਸਿੰਘ ਨੇ ਪਟਨਾ ਵਿਚ ਇਸ ਮਾਮਲੇ ‘ਚ ਸੁਸ਼ਾਤ ਦੀ ਗਰਲਫਰੈਂਡ ਰਿਆ ਚੱਕਰਵਰਤੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ FIR ਦਰਜ ਕਰਵਾਈ ਸੀ। ਸੁਸ਼ਾਂਤ ਦੇ ਪਿਤਾ ਦਾ ਆਰੋਪ ਸੀ ਕਿ ਰਿਆ ਚੱਕਰਵਰਤੀ ਨੇ ਉਸਦੇ ਬੇਟੇ ਨਾਲ ਧੋਖਾਧੜੀ ਅਤੇ ਬਲੈਕਮੇਲਿੰਗ ਕਰਨ ਦੇ ਨਾਲ ਉਸ ਨੂੰ ਆਤਮ ਹੱਤਿਆ ਲਈ ਉਕਸਾਇਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਬਿਹਾਰ ਪੁਲਿਸ ਦੀ ਟੀਮ ਜਾਂਚ ਲਈ ਮੁੰਬਈ ਗਈ ਸੀ ਪਰ ਮੁੰਬਈ ਪੁਲਿਸ ਵੱਲੋਂ ਕੋਈ ਸਹਿਯੋਗ ਨਾ ਮਿਲਣ ਕਰਕੇ ਉਹ ਵਾਪਸ ਬਿਹਾਰ ਆ ਗਈ ਹੈ। ਇਸ ਤੋਂ ਬਾਅਦ ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਇਹ ਮਾਮਲਾ ਸੀਬੀਆਈ ਦੇ ਹਵਾਲੇ ਕਰਨ ਦੀ ਬੇਨਤੀ ਕੀਤੀ ਸੀ। ਕੇਕੇ ਸਿੰਘ ਦੀ ਬੇਨਤੀ ਉਤੇ ਬਿਹਾਰ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਸਿਫਾਰਿਸ਼ ਕੀਤੀ ਸੀ ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਉੱਥੇ ਹੀ ਰਿਆ ਚੱਕਰਵਰਤੀ ਨੇ ਇਸ ਮਾਮਲੇ ਦੀ ਜਾਂਚ ਕੇਵਲ ਮੁੰਬਈ ਪੁਲਿਸ ਤੋਂ ਕਰਵਾਉਣ ਦੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ, ਇਸ ਉੱਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਾਰੀਆਂ ਧੀਰਾਂ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਸੀ ਜਿਸ ਤੋਂ ਬਾਅਦ ਸਾਰੀਆਂ ਧੀਰਾਂ ਨੇ ਬੀਤੇ ਵੀਰਵਾਰ ਨੂੰ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ।
https://www.livingindianews.co.in/sushant-singhs-father-kk-singh-filed-written-reply-in-sc-2020/
