ਹਰਿਆਣਾ ਦੇ ਸੀਐਮ ਖੱਟਰ ਅਤੇ ਵਿਧਾਨ ਸਭਾ ਸਪੀਕਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦੀ ਰਿਪੋਰਟ ਵੀ ਆਈ ਕੋਰੋਨਾ ਪਾਜ਼ੀਟਿਵ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਆਮ ਲੋਕਾਂ ਦੇ ਨਾਲ-ਨਾਲ ਹੁਣ ਵੱਡੀਆਂ ਹਸਤੀਆਂ ਨੂੰ ਵੀ ਲਗਾਤਾਰ ਆਪਣੀ ਚਪੇਟ ਵਿਚ ਲੈ ਰਹੀ ਹੈ। ਦਰਅਸਲ ਹਰਿਆਣਾ ਦੇ ਮੁੱਖ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਆਮ ਲੋਕਾਂ ਦੇ ਨਾਲ-ਨਾਲ ਹੁਣ ਵੱਡੀਆਂ ਹਸਤੀਆਂ ਨੂੰ ਵੀ ਲਗਾਤਾਰ ਆਪਣੀ ਚਪੇਟ ਵਿਚ ਲੈ ਰਹੀ ਹੈ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਵਿਧਾਨਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਤੋਂ ਬਾਅਦ ਅੱਜ ਮੰਗਲਵਾਰ ਨੂੰ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।

ਮੂਲਚੰਦ ਸ਼ਰਮਾ ਨੇ ਟਵੀਟ ਕਰਦੇ ਹੋਏ ਕਿਹਾ ਕਿ ”ਮੇਰੀ ਨੋਵਲ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਲਈ ਮੈ ਆਪਣੇ ਆਪ ਨੂੰ ਆਈਸੋਲੇਟ ਕਰ ਰਿਹਾ ਹਾਂ। ਮੈਨੂੰ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਹੈ। ਪਿਛਲੇ ਦਿਨਾਂ ਵਿਚ ਜੋ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੀ ਆਪਣਾ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ ਸੁਰੱਖਿਅਤ ਕਰਨ”।

ਉੱਥੇ ਹੀ ਬੀਤੀ ਸ਼ਾਮ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਕਰ ਖੁਦ ਹੀ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਖੱਟਰ ਨੇ ਕਿਹਾ ਕਿ ”ਮੇਰਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ ਸੀ। ਮੇਰੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਮੈ ਸਾਰੇ ਸਹਿਕਰਮੀਆਂ ਅਤੇ ਸਹਿਯੋਗੀਆਂ ਨੂੰ ਅਪੀਲ ਕਰਦਾ ਹਾਂ,ਜੋ ਪਿਛਲੇ ਹਫਤੇ ਮੇਰੇ ਸੰਪਰਕ ਵਿਚ ਆਏ ਹਨ,ਟੈਸਟ ਕਰਵਾਉਣ। ਮੈ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਤੁਰੰਤ ਕੁਆਰੰਟੀਨ ਹੋਣ ਦੀ ਬੇਨਤੀ ਕਰਦਾ ਹਾਂ”। ਇਸ ਤੋਂ ਪਹਿਲਾਂ ਬੀਤੇ ਸੋਮਵਾਰ ਹੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਿਲ ਸਰਜਨ ਡਾਕਟਰ ਜਸਜੀਤ ਕੌਰ ਨੇ ਕੀਤੀ ਹੈ ਅਤੇ ਦੱਸਿਆ ਹੈ ਕਿ ਉਹ ਘਰ ਵਿਚ ਆਈਸੋਲੇਟ ਹਨ ਤੇ ਉਨ੍ਹਾਂ ਦੀ ਸਿਹਤ ਸਥਿਰ ਹੈ। ਦੱਸ ਦਈਏ ਕਿ ਭਲਕੇ ਬੁੱਧਵਾਰ ਤੋਂ ਹਰਿਆਣਾ ਵਿਧਾਨਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ ਪਰ ਸੀਐਮ, ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਸੈਸ਼ਨ ਉੱਤੇ ਸ਼ੰਕਾ ਦੇ ਬੱਦਲ ਮੰਡਰਾਉਣ ਲੱਗੇ ਹਨ।

Leave a Reply

Your email address will not be published. Required fields are marked *