ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਈਆਂ ਹਨ ਨਾਲ ਹੀ ਉਹਨਾਂ ਨੂੰ ਚੋਣ ਜਾਬਤੇ ਦੇ ਨਿਯਮਾਂ ਬਾਰੇ ਵੀ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਦੇ ਬਾਅਦ ਵੀ ਸੂਬੇ ਚ ਚੋਣ ਜਾਬਤੇ ਦੌਰਾਨ ਕੁੱਲ 64.63 ਕਰੋੜ ਰੂਪਏ ਦੀਆਂ ਵਸਤੂਆਂ ਤੇ ਨਗਦੀ ਜਬਤ ਕੀਤੀ ਗਈ ਹੈ। ਇਹਨਾਂ ਹੀ ਨਹੀਂ ਇਸ ਦੌਰਾਨ 1 .70 ਕਰੋੜ ਦੀ ਨਗਦੀ ਰਾਸ਼ੀ ਵੀ ਜਬਤ ਕੀਤੀ ਗਈ ਹੈ। ਇਸ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਸੂਬੇ ਵਿੱਚ ਵੱਖ-ਵੱਖ ਸਰਵੇਲੈਂਸ ਟੀਮਾਂ ਵੱਲੋਂ 62,697 ਲੀਟਰ ਸ਼ਰਾਬ ਫੜੀ ਗਈ ਹੈ।
ਜਿਸਦੀ ਕੀਮਤ 2 ਕਰੋੜ ਰੁਪਏ ਬਣਦੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਇਸੇ ਤਰ੍ਹਾਂ ਸੂਬੇ ਵਿੱਚ 1530 ਕਿੱਲੋ ਗ੍ਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ ਜਿਨ੍ਹਾਂ ਦੀ ਕੀਮਤ 60.93 ਕਰੋੜ ਰੂਪਏ ਬਣਦੀ ਹੈ। ਇਹਨਾਂ ਤੋਂ 2064 ਸੰਵੇਦਨਸ਼ੀਲ ਸਥਾਨਾਂ ਦੀ ਵੀ ਪਛਾਣ ਕੀਤੀ ਗਈ ਹੈ। ਇਹਨਾਂ ਤੋਂ ਇਲਾਵਾ 1912 ਅਜਿਹਾ ਲੋਕਾਂ ਦੀ ਪਛਾਣ ਕੀਤੀ ਗਈ ਹੈ ਜੋ ਕਿ ਚੋਣਾਂ ਦੌਰਾਨ ਅਮਨ ਸ਼ਾਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਕਈ ਹਥਿਆਰਬੰਦ ਲੋਕਾਂ ਨੂੰ ਫੜਿਆ ਗਿਆ ਹੈ। ਜਿਹਨਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ।

