ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੁਲਿਸ ਕਾਫੀ ਮੁਸਤੈਦ ਹੋ ਚੁੱਕੀ ਹੈ ਜਿਸਦੇ ਚੱਲਦੇ ਪਟਿਆਲਾ ਪੁਲਿਸ ਨੂੰ ਨਾਕੇਬੰਦੀ ਦੌਰਾਨ ਵੱਡੀ ਸਫਲਤਾ ਹਾਸਿਲ ਹੋਈ ਹੈ। ਦਸ ਦਈਏ ਕਿ ਪੁਲਿਸ ਨੇ 1 ਕਰੋੜ ਦੀ ਨਗਦੀ ਦੇ ਨਾਲ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਕਾਰ ਚੋਂ ਇਕ ਕਰੋੜ ਦੀ ਨਗਦੀ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਕੀਤੇ ਗਏ ਪੈਸਿਆ ਨੂੰ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ ਜਿਸ ਤੇ ਪੁਲਿਸ ਨੇ ਆਪਣਾ ਸ਼ਿਕੰਜਾ ਕੱਸ ਲਿਆ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਹਿਰਾਸਤ ਚ ਲਏ ਗਏ ਆਰੋਪੀ ਪੈਸਿਆ ਬਾਰੇ ਕਿਸੇ ਵੀ ਤਰ੍ਹਾਂ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਸੀ ਜਿਸ ਕਾਰਨ ਉਹਨਾਂ ਨੇ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਫਿਲਹਾਲ ਪੁਲਿਸ ਗ੍ਰਿਫਤਾਰ ਕੀਤੇ ਗਏ ਉਕਤ ਆਰੋਪਿਆਂ ਕੋਲੋਂ ਪੁੱਛਗਿਛ ਕਰ ਰਹੀ ਹੈ।

